ਨਵੀਂ ਦਿੱਲੀ, 20 ਅਕਤੂਬਰ, (ਅੰਮ੍ਰਿਤ ਲਾਲ ਮੰਨਣ) – ਇਥੇ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਜਵੱਦੀ ਟਕਸਾਲ ਵੱਲੋਂ 2 ਰੋਜ਼ਾ ਸਲਾਨਾ ਤੰਤੀ ਸਾਜਾਂ ਨਾਲ ਕੀਰਤਨ ਸਮਾਗਮ ਕਰਵਾਇਆ ਗਿਆ। ਜਵੱਦੀ ਟਕਸਾਲ ਵੱਲੋਂ ਰਾਗ ਅਧਾਰਿਤ ਕੀਰਤਨ ਗਾਇਨ ਕਰਨ ਲਈ ਉਤਸਾਹਿਤ ਕਰਨ ਵਾਸਤੇ ਬਾਬਾ ਅਮੀਰ ਸਿੰਘ ਜਵੱਦੀ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਸ਼ਲਾਘਾਯੋਗ ਦੱਸਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਵੱਖ-ਵੱਖ ਪੰਥਕ ਟਕਸਾਲਾਂ ਵੱਲੋਂ ਧਰਮ ਪ੍ਰਚਾਰ ਦੇ ਪ੍ਰਚਾਰਕਾਂ ਨੂੰ ਤਿਆਰ ਕਰਨ ਵਿੱਚ ਹੋਰ ਵੀ ਸਾਵਧਾਨੀਆਂ ਵਰਤਣ ਅਤੇ ਨਵੀਂ ਤਕਨੀਕਾ ਦਾ ਸਹਾਰਾ ਲੈਣ ਤੇ ਜ਼ੋਰ ਦਿੱਤਾ। ਸਿੱਖ ਪ੍ਰਚਾਰਕਾਂ ਨੂੰ ਪੰਜਾਬੀ ਤੋਂ ਇਲਾਵਾ ਹੋਰ ਭਾਸ਼ਾਵਾਂ ਵਿੱਚ ਵੀ ਪ੍ਰਚਾਰ ਕਰਨ ਦੀ ਉਨ੍ਹਾਂ ਨੇ ਇਸ ਮੌਕੇ ਸਲਾਹ ਦਿੱਤੀ।ਰਾਣਾ ਵੱਲੋਂ ਇਸ ਮੌਕੇ ਬਾਬਾ ਅਮੀਰ ਸਿੰਘ ਜਵੱਦੀ, ਅਮਰਜੀਤ ਸਿੰਘ ਅਤੇ ਬਲਜਿੰਦਰ ਸਿੰਘ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …