Thursday, November 19, 2026

ਹੁਣ ਤੱਕ 2455 ਪਾਜ਼ਟਿਵ ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ – ਡਿਪਟੀ ਕਮਿਸ਼ਨਰ

ਅੱਜ 47 ਜਣਿਆਂ ਨੇ ਹੋਰ ਕੋਰੋਨਾ ’ਤੇ ਜਿੱਤ ਪ੍ਰਾਪਤ ਕਰਕੇ ਕੀਤੀ ਘਰ ਵਾਪਸੀ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਹੁਣ ਤੱਕ 2455 ਪਾਜ਼ਟਿਵ ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਹੋ ਚੁੱਕੇ ਹਨ।ਡਿਪਟੀ ਕਮਿਸ਼ਨਰ ਰਾਮਵੀਰ ਦੱਸਿਆ ਕਿ ਰੋਜ਼ਾਨਾ ਕੋਰੋਨਾ ਪਾਜ਼ਟਿਵ ਮਰੀਜ਼ਾਂ ਦਾ ਕੋਰੋਨਾ ‘ਤੇ ਜਿੱਤ ਪ੍ਰਾਪਤ ਕਰਨਾ ਜਿੱਥੇੇ ਜ਼ਿਲ੍ਹੇ ਦੇ ਲੋਕਾਂ ਲਈ ਖੁਸ਼ੀ ਦੀ ਗੱਲ ਹੈ, ਉਥੇ ਜਿਲ਼੍ਹਾ ਵਾਸੀਆਂ ਨੂੰ ਇਸ ਮਹਾਂਮਰੀ ਤੋਂ ਸੁਚੇਤ ਵੀ ਰਹਿਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਅੱਜ 47 ਜਣਿਆਂ ਨੇ ਹੋਰ ਕੋਰੋਨਾ ਤੇ ਜਿੱਤ ਹਾਸਿਲ ਕਰਕੇ ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।
                  ਰਾਮਵੀਰ ਨੇ ਦੱਸਿਆ ਕਿ ਸਿਵਲ ਹਸਪਤਾਲ ਸੰਗਰੂਰ ਵਿਖੇ ਸਥਿਤ ਕੋਵਿਡ ਕੇਅਰ ਸੈਂਟਰ ਤੋਂ 8 ਮਰੀਜ਼ਾਂ ਅਤੇ 39 ਵਿਅਕਤੀਆਂ ਨੇ ਹੋਮ ਆਈਸੋਲੇਸ਼ਨ ’ਚ ਰਹਿੰਦਿਆਂ ਕੋਰੋਨਾ ਦੀ ਜੰਗ ਜਿੱਤੀ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਘਬਰਾਉਣ ਦੀ ਲੋੜ ਨਹੀ, ਬਲਕਿ ਰਾਜ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ।

Check Also

ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …