ਪਠਾਨਕੋਟ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ 21 ਸਤੰਬਰ ਨੂੰ ਏ.ਬੀ ਕਾਲਜ ਪਠਾਨਕੋਟ
ਵਿਖੇ ਰੋਜ਼ਗਾਰ ਮੇਲਾ ਕੋਵਿਡ-19 ਦੇ ਸਬੰਧ ਵਿੱਚ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਲਗਾਇਆ ਜਾਵੇਗਾ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਰੋਜਗਾਰ ਮੇਲਾ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੀ ਦੇਖ-ਰੇਖ ਵਿੱਚ ਲਗਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ਦੌਰਾਨ ਮੈਕਸ ਲਾਈਫ ਇੰਸ਼ੋਰੈਂਸ ਕੰਪਨੀ, ਪੁਖਰਾਜ ਹੈਲਥ ਕੇਅਰ ਪ੍ਰਾ. ਲਿਮ, ਸੀ.ਐਸ.ਸੀ, ਫਿਉਚਰ ਜਨਰਾਲੀ ਇੰਸੋਰੈਂਸ, ਵਰਧਮਾਨ ਯਾਰਨ ਐਂਡ ਥਰਿਡ ਲਿਮ, ਐਸ.ਬੀ.ਆਈ ਲਾਈਫ ਇੰਸ਼ੋਰੈਂਸ, ਐਲ.ਆਈ.ਸੀ, ਐਚ.ਡੀ.ਐਫ.ਸੀ ਲਾਈਫ ਇੰਸ਼ੋਰੈਂਸ ਅਤੇ ਹੋਰ ਕੰਪਨੀਆਂ ਭਾਗ ਲੈ ਰਹੀਆਂ ਹਨ।ਇਸ ਰੋਜ਼ਗਾਰ ਮੇਲੇ ਦੌਰਾਨ ਅੱਠਵੀਂ ਪਾਸ ਤੋਂ ਗਰੇਜੂਏਟ ਪਾਸ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ।ਮੇਲੇ ਵਿੱਚ ਸ਼ਾਮਲ ਹੋਣ ਲਈ ਮਾਸਕ ਜਰੂਰੀ ਹੈ। ੲਹ ਰੋਜ਼ਗਾਰ ਮੇਲਾ ਸਵੇਰੇ 10 ਵਜੇ ਸ਼ੁਰੂ ਹੋਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media