Wednesday, June 17, 2026

ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਵੱਖ-ਵੱਖ ਪਿੰਡਾਂ ਤੋਂ ਕੋਵਿਡ ਦੇ 107 ਨਮੂਨੇ ਭੇਜੇ

10 ਰੈਪਿਡ ਐਂਟੀਜਨ ਟੈਸਟ ਕਰ ਕੇ ਮੌਕੇ ਤੇ ਦਿੱਤੀ ਰਿਪੋਰਟ

ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਵੱਖ-ਵੱਖ ਪਿੰਡਾਂ ਵਿਚੋਂ ਕੋਵਿਡ-19 ਦੇ 107 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ।ਇਸ ਤੋਂ ਇਲਾਵਾ 10 ਰੈਪਿਡ ਐਂਟੀਜਨ ਟੈਸਟ ਵੀ ਲਏ ਗਏ ਹਨ।ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਅਧੀਨ ਪਿੰਡ ਧਲੇਰ ਕਲਾਂ, ਫਤਿਹਗੜ੍ਹ ਪੰਜਗਰਾਈਆਂ ਅਤੇ ਕੁਠਾਲਾ ਵਿਖੇ ਕੋਵਿਡ 19 ਦੇ 117 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ, ਇਨ੍ਹਾਂ ਵਿਚੋਂ 10 ਰੈਪਿਡ ਐਂਟੀਜਨ ਟੈਸਟ ਦੇ ਨਮੂਨੇ ਲਏ ਗਏ ਜੋ ਕਿ ਸਾਰੇ ਨੈਗੇਟਿਵ ਆਏ।
                 ਉਨ੍ਹਾਂ ਪਿੰਡ ਵਾਸੀਆ ਨੂੰ ਸੈਂਪਲਿੰਗ ਲੈਣ ਆਈਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਟੈਸਟ ਅਤੇ ਇਲਾਜ ਦੀਆਂ ਸੇਵਾਵਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।
                   ਇਸ ਮੌਕੇ ਬਲਾਕ ਨੋਡਲ ਅਫ਼ਸਰ ਡਾ. ਰੀਤੂ ਸੇਠੀ, ਬਲਾਕ ਐਜੂਕੇਟਰ ਸੋਨਦੀਪ ਸੰਧੂ ਸਿਹਤ ਇੰਸਪੈਕਟਰ ਗੁਰਮੀਤ ਸਿੰਘ, ਨਿਰਭੈ ਸਿੰਘ, ਗੁਲਜ਼ਾਰ ਖਾਨ, ਡਾ. ਇਰਫਾਨ, ਰਾਜੇਸ਼ ਰਿਖੀ, ਮਨਦੀਪ ਸਿੰਘ ਤੇ ਨਸੀਮ ਅਖਤਰੀ ਆਦਿ ਹਾਜ਼ਰ ਸਨ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …