ਅੰਮ੍ਰਿਤਸਰ, 20 ਅਕਤੂਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਤਿੰਨ ਰੋਜਾ ਟੇਲੈਂਟ ਹੰਟ ਪ੍ਰੋਗਰਾਮ ਕਲਾ-ਏ-ਨੂਰ ਦਾ ਆਗਾਜ ਕੀਤਾ ਗਿਆ। ਇਸ ਤਿੰਨ ਰੋਜਾ ਪ੍ਰੋਗਰਾਮ ਦੀ ਸ਼ੁਰੂਆਤ ਉਸਾਰੂ ਦਿਵਸ ਮਨਾ ਕੇ ਕੀਤੀ ਗਈ ਜਿਸ ਵਿਚ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਨਾਂ ਵਰਤਣ ਯੋਗ ਵਸਤਾਂ ਨੂੰ ਵਰਤ ਕੇ ਆਪਣੀ ਕਲਾ ਦੇ ਜੋਹਰ ਦੇ ਨਮੂਨੇ ਦਿਖਾਏ ਗਏ। ਪ੍ਰੋਫੈਸਰ ਜਸਬੀਰ ਕੌਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਮੁੱਖ ਮਹਿਮਾਨ ਸਨ। ਪ੍ਰੋ. ਗੁਰਪ੍ਰੀਤ ਕੌਰ ਡਾਇਰਟੈਕਟਰ, ਲਾਈਫਲੌਂਗ ਲਰਨਿੰਗ ਵਿਭਾਗ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ। ਪ੍ਰੋ ਜਸਬੀਰ ਕੌਰ ਵਲੋਂ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਨਾਂ-ਵਰਤਣਯੋਗ ਵਸਤਾਂ ਤੋਂ ਬਣਾਈਆਂ ਗਈਆਂ ਵੱਖ-ਵੱਖ ਵਸਤੂਆਂ ਦੀ ਤਾਰੀਫ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਅੱਜ ਦੇ ਯੁੱਗ ਵਿਚ ਇਹਨਾਂ ਦੀ ਮਹੱਤਤਾ ਅਤੇ ਜਰੂਰਤ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਪ੍ਰੋ ਜਸਬੀਰ ਕੌਰ ਦੁਆਰਾ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਹੋ ਜਿਹੇ ਉਸਾਰੂ ਪ੍ਰੋਗਰਾਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਸਲਾਹ ਦਿੱਤੀ ਗਈ ਤਾਂ ਜੋ ਉਹਨਾਂ ਅੰਦਰ ਛੁਪੀ ਹੋਈ ਕਲਾ ਨੂੰ ਹੋਰ ਵੀ ਨਿਖਾਰਿਆ ਜਾ ਸਕੇ।ਉਨਾਂ ਨੇ ਡਾਇਰੈਕਟਰ ਲਾਈਫਲੌਂਗ ਲਰਨਿੰਗ ਵਿਭਾਗ ਪ੍ਰੋ. ਗੁਰਪ੍ਰੀਤ ਕੌਰ ਦੀ ਇਸ ਪ੍ਰੋਗਰਾਮ ਨੂੰ ਕਰਵਾਉਣ ਲਈ ਸ਼ਲਾਘਾ ਕੀਤੀ ਗਈ। ਇਸ ਪ੍ਰੋਗਰਾਮ ਵਿਚ ਸ਼੍ਰੀਮਤੀ ਤੇਜਪਾਲ ਕੌਰ, ਪ੍ਰੋਗਰਾਮ ਅਸਿਸਟੇੈਂਟ, ਸ਼੍ਰੀਮਤੀ ਪਰਮਜੀਤ ਕੌਰ, ਸ਼੍ਰੀਮਤੀ ਦੇਵਿਕਾ ਕੁਮਾਰੀ, ਸ਼੍ਰੀਮਤੀ ਰੁਬੀਨਾ ਸਿਆਲ ਸ਼੍ਰੀ ਮਤੀ ਗੁਰਸ਼ਰਨ ਕ੍ਰੌ ਸ਼੍ਰੀ ਸਤਨਾਮ ਸਿੰਘ ਅਤੇ ਸ਼੍ਰੀਮਤੀ ਮਹਿਮਾਂ ਸ਼ਰਮਾਂ ਆਦਿ ਮੌਜੂਦ ਸਨ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …