Friday, July 17, 2026

9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਨੂੰ ਮਾਪਿਆਂ ਦੀ ਲਿਖਤੀ ਸਹਿਮਤੀ ਤੋਂ ਬਾਅਦ ਸਕੂਲ ਜਾਣ ਦੀ ਆਗਿਆ

ਰਾਸ਼ਟਰੀ ਹੁਨਰ ਸਿਖਲਾਈ, ਉਦਯੋਗਿਕ ਸਿਖਲਾਈ ਸੰਸਥਾਵਾਂ ਅਤੇ ਕੌਮੀ ਹੁਨਰ ਵਿਕਾਸ ਨਿਗਮ ਖੋਲ੍ਹਣ ਦੀ ਇਜਾਜ਼ਤ

ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਕੇਂਦਰੀ ਗ੍ਰਹਿ ਮੰਤਰਾਲੇ (ਐਮ.ਐਚ.ਏ) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਨਲਾਕ 4.0 ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਅੰਸ਼ਿਕ ਸੋਧ ਕਰਦਿਆਂ ਪੰਜਾਬ ਸਰਕਾਰ ਨੇ ਐਤਵਾਰ ਨੂੰ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿਰਫ਼ ਕੰਟੇਨਮੈਂਟ ਜ਼ੋਨ ਤੋਂ ਬਾਹਰ ਵਾਲੇ ਖੇਤਰਾਂ ਵਿੱਚ ਸਵੈ-ਇੱਛਾ ਦੇ ਅਧਾਰ `ਤੇ ਅਧਿਆਪਕਾਂ ਤੋਂ ਸੇਧ ਲੈਣ ਲਈ ਆਪਣੇ ਸਕੂਲ ਜਾਣ ਦੀ ਆਗਿਆ ਦਿੱਤੀ ਗਈ ਹੈ।
               ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ 8 ਸਤੰਬਰ 2020 ਨੂੰ ਜਾਰੀ ਮਿਆਰੀ ਸੰਚਾਲਨ ਪ੍ਰਕਿਰਿਆ (ਐਸ.ਓ.ਪੀਜ਼) ਮੁਤਾਬਿਕ 21 ਸਤੰਬਰ 2020 ਤੋਂ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ/ਸਰਪ੍ਰਸਤਾਂ ਦੀ ਲਿਖਤੀ ਸਹਿਮਤੀ ਬਾਅਦ ਹੀ ਇਹ ਇਜਾਜ਼ਤ ਦਿੱਤੀ ਜਾਵੇਗੀ।
                  ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸੂਬੇ ਦੇ ਗ੍ਰਹਿ ਵਿਭਾਗ ਨੇ ਰਾਸ਼ਟਰੀ ਹੁਨਰ ਸਿਖਲਾਈ ਸੰਸਥਾਵਾਂ, ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ), ਕੌਮੀ ਹੁਨਰ ਵਿਕਾਸ ਨਿਗਮ ਜਾਂ ਰਾਜ ਹੁਨਰ ਵਿਕਾਸ ਮਿਸ਼ਨ ਜਾਂ ਭਾਰਤ ਸਰਕਾਰ ਦੇ ਹੋਰ ਮੰਤਰਾਲੇ ਜਾਂ ਰਾਜ ਸਰਕਾਰਾਂ ਤਹਿਤ ਰਜਿਸਟਰਡ ਥੋੜੇ ਸਮੇਂ ਦੇ ਸਿਖਲਾਈ ਕੇਂਦਰਾਂ ਵਿੱਚ ਹੁਨਰ ਜਾਂ ਉਦਮੀ ਸਿਖਲਾਈ ਦੀ ਆਗਿਆ ਦੇਣ ਸਬੰਧੀ ਵਿਸਥਾਰਤ ਨਿਰਦੇਸ਼ ਜਾਰੀ ਕੀਤੇ ਹਨ।
               ਇਸੇ ਤਰ੍ਹਾਂ ਨੈਸ਼ਨਲ ਇੰਸਟੀਟਿਊਟ ਫਾਰ ਇੰਟਰਪ੍ਰਨਿਉਰਸ਼ਿਪ ਐਂਡ ਸਮਾਲ ਬਿਜ਼ਨਸ ਡਿਵੈਲਪਮੈਂਟਜ਼ (ਐਨ.ਆਈ.ਈ.ਐਸ.ਬੀ.ਯੂ.ਡੀ),ਇੰਡੀਅਨ ਇੰਸਟੀਟਿਊਟ ਆਫ ਇੰਟਰਪ੍ਰਨਿਉਰਸ਼ਿਪ (ਆਈ.ਆਈ.ਈ) ਅਤੇ ਉਨ੍ਹਾਂ ਦੇ ਸਿਖਲਾਈ ਦੇਣ ਵਾਲਿਆਂ ਨੂੰ 21 ਸਤੰਬਰ 2020 ਤੋਂ ਆਪਣੀਆਂ ਗਤੀਵਿਧੀਆਂ ਲਈ ਨਿਰਧਾਰਤ ਐਸ.ਓ.ਪੀ ਦੀ ਸਖਤੀ ਨਾਲ ਪਾਲਣ ਕਰਨ ਲਈ ਮਨਜ਼ੂਰੀ ਦਿੱਤੀ ਗਈ ਹੈ।
                 ਉਨ੍ਹਾਂ ਨੇ ਦੱਸਿਆ ਕਿ 29 ਅਗਸਤ 2020 ਨੂੰ ਗ੍ਰਹਿ ਮੰਤਰਾਲੇ ਵਲੋਂ ਹੁਕਮ ਜਾਰੀ ਕੀਤੇ ਗਏ ਸਨ ਅਤੇ ਇਸ ਤੋਂ ਬਾਅਦ 9 ਸਤੰਬਰ 2020 ਨੂੰ ਰਾਜ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸ਼ਹਿਰੀ ਖੇਤਰਾਂ ਵਿੱਚ ਐਤਵਾਰ ਦੇ ਕਰਫਿਊ ਸਮੇਤ ਵਾਧੂ ਪਾਬੰਦੀਆਂ ਲਾਗੂ ਰਹਿਣਗੀਆਂ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …