ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਜਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲੇ ਅੰਦਰ ਹੋਰ ਨਵੇਂ ਹੁਕਮ ਜਾਰੀ ਕੀਤੇ
ਹਨ।ਆਨਲਾਕ 4 ਤਹਿਤ ਜਾਰੀ ਕੀਤੇ ਗਏ ਇਨ੍ਹਾਂ ਤਾਜ਼ਾ ਹੁਕਮਾਂ ਅਨੁਸਾਰ ਅਜੇ ਜ਼ਿਲ੍ਹੇ ਅਧੀਨ ਆਉਂਦੀਆਂ ਵਿੱਦਿਅਕ ਸੰਸਥਾਵਾਂ ਬੰਦ ਰਹਿਣਗੀਆਂ, ਪਰ ਆਨਲਾਈਨ ਪੜ੍ਹਾਈ ਜਾਰੀ ਰਹੇਗੀ ।
ਆਨਲਾਕ 4 ਤਹਿਤ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੇ ਸਕੂਲ, ਕਾਲਜ, ਵਿਦਿਅਕ ਸੰਸਥਾਵਾਂ ਤੇ ਕੋਚਿੰਗ ਸੈਂਟਰ ਬੰਦ ਰਹਿਣਗੇ।ਪਰ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨੂੰ ਸਕੂਲ ਵਲੋਂ 50 ਫ਼ੀਸਦੀ ਸਟਾਫ਼ ਨਾਲ ਬਲਾਉਣ ਦੀ ਇਜ਼ਾਜਤ ਹੋਵੇਗੀ।ਆਨਲਾਇਨ ਟੀਚਿੰਗ, ਟੈਲੀ ਕਾਊਂਸਲਿੰਗ ਪਹਿਲਾਂ ਦੀ ਤਰਾਂ ਜਾਰੀ ਰਹਿਣਗੇ।ਇਹ ਹੁਕਮ ਕੰਟੇਨਮੈਂਟ ਜੋਨ ਤੋਂ ਬਾਹਰ ਵਾਲੇ ਖੇਤਰਾਂ ਵਿਚ ਲਾਗੂ ਰਹਿਣਗੇ।
ਜਾਰੀ ਹੁਕਮਾਂ ਅਨੁਸਾਰ ਉੱਚ ਵਿਦਿਅਕ ਅਦਾਰਿਆਂ ਨੂੰ ਸਿਰਫ਼ ਖੋਜ ਵਿਦਵਾਨ (ਪੀ.ਐਚ.ਡੀ) ਤੇ ਪ੍ਰਯੋਗਾਤਮਕ ਕਾਰਜਾਂ ਦੀ ਲੋੜ ਵਾਲੇ ਤਕਨੀਕੀ ਤੇ ਪੇਸ਼ੇਵਰ ਪ੍ਰੋਗਰਾਮਾਂ ਦੇ ਪੋਸਟ ਗਰੈਜੂਏਟ ਵਿਦਿਆਰਥੀਆਂ ਲਈ ਸਿਰਫ ਪ੍ਰਯੋਗਸ਼ਾਲਾਵਾਂ ਲਈ ਖੋਲ੍ਹਣ ਦੀ ਇਜ਼ਾਜਤ ਹੋਵੇਗੀ।
ਇਸੇ ਤਰਾਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ ਓਪਨ ਥੀਏਟਰਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਤੇ ਮਾਸਕ ਪਹਿਨ ਕੇ ਰੱਖਣ ਨਾਲ ਖੋਲਣ ਦੀ ਤਾਂ ਆਗਿਆ ਹੋਵੇਗੀ, ਪਰ ਸਿਨੇਮਾ ਹਾਲ, ਸਵੀਮਿੰਗ ਪੂਲ, ਮਨੋਰੰਜ਼ਨ ਪਾਰਕ, ਸਿਨੇਮਾ ਪਹਿਲਾਂ ਦੀ ਤਰਾਂ ਬੰਦ ਰਹਿਣਗੇ।ਇਹ ਹੁਕਮ ਜ਼ਿਲ੍ਹੇ ਅੰਦਰ 30 ਸਤੰਬਰ 2020 ਤੱਕ ਲਾਗੂ ਰਹਿਣਗੇ।ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸ਼ਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media