ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆ ਸੇਵਾਵਾਂ
ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜ਼ਿਲ੍ਹਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ ਅੱਜ 34 ਜਣਿਆਂ ਨੇ ਹੋਰ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ।ਡਿਪਟੀ ਕਮਿਸ਼ਨਰ ਰਾਮਵੀਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ `ਚੋਂ 1 ਮਰੀਜ਼ ਮਲੇਰਕੋਟਲਾ ਤੋਂ ਜਦਕਿ 2 ਮਰੀਜ਼ ਸੰਗਰੂਰ ਅਤੇ 31 ਜਣਿਆ ਨੇ ਹੋਮ ਕੁਆਰਨਟਾਈਨ `ਚ ਹੀ ਕਰੋਨਾ ਨੂੰ ਹਰਾਇਆ।
ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਮੂੰਹ `ਤੇ ਮਾਸਕ ਜ਼ਰੂਰ ਪਾਉਣ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰਰ ਸਾਫ਼ ਕੀਤਾ ਜਾਵੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media