Wednesday, October 7, 2026

ਐਤਵਾਰ ਨੂੰ ਆਈ 107 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ, 3 ਹੋਰ ਦੀ ਹੋਈ ਮੋਤ

ਜਿਲ੍ਹਾ ਪਠਾਨਕੋਟ ‘ਚ ਕੁੱਲ 2939 ਕਰੋਨਾ ਪਾਜੀਟਿਵ, 1902 ਨੇ ਕੀਤਾ ਰਿਕਵਰ, ਐਕਟਿਵ ਕੇਸ 984

ਪਠਾਨਕੋਟ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਐਤਵਾਰ ਨੂੰ 107 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ਼ ਪਾਲਿਸੀ ਅਧੀਨ ਅੱਜ 52 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਐਤਵਾਰ ਨੂੰ 3 ਕਰੋਨਾ ਪਾਜੀਟਿਵ ਵਿਅਕਤੀ ਦੀ ਇਲਾਜ਼ ਦੋਰਾਨ ਮੋਤ ਹੋ ਗਈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਹੋਣ ਕਾਰਨ ਇਲਾਜ਼ ਦੋਰਾਨ ਮਰਨ ਵਾਲਿਆਂ ਦੀ ਸੰਖਿਆ 53 ਹੋ ਗਈ ਹੈ।ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਕੁੱਲ 2939 ਕੇਸ ਕਰੋਨਾ ਪਾਜੀਟਿਵ ਦੇ ਹਨ।ਜਿਨ੍ਹਾਂ ਵਿੱਚੋਂ 1902 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 984 ਕੇਸ ਕਰੋਨਾ ਪਾਜ਼ਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 53 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।
                  ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਅਪੀਲ ਹੈ ਕਿ ਕਿਸੇ ਵੀ ਤਰ੍ਹਾਂ ਦੇ ਕਰੋਨਾ ਲੱਛਣ ਹੋਣ ‘ਤੇ ਸਰਕਾਰੀ ਹਸਪਤਾਲ ਵਿੱਚ ਟੈਸਟ ਕਰਵਾਓ, ਜੋ ਮੁਫਤ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਜਿੰਨੇ ਜਿਆਦਾ ਕਰੋਨਾ ਟੈਸਟ ਹੋਣਗੇ ਉਨੀ ਹੀ ਜਲਦੀ ਕਰੋਨਾ ਦੀ ਲੜੀ ਨੂੰ ਤੋੜਿਆ ਜਾਵੇਗਾ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …