Sunday, May 25, 2025
Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਏ ਜ਼ੋਨ ਜ਼ੋਨਲ ਯੁਵਕ ਮੇਲਾ ਸਮਾਪਤ

ਬੀ.ਬੀ.ਕੇ.ਡੀ.ਏ.ਵੀ. ਕਾਲਜ ਫਾਰ ਵੁਮਨ ਨੇ ਏ ਤੇ ਸ਼ਹਿਜ਼ਾਦਾ ਨੰਦ ਕਾਲਜ ਬੀ. ਡਵੀਜ਼ਨ ਓਵਰਆਲ ਟਰਾਫੀ ਜਿੱਤੀ

PPN20101420

ਅੰਮ੍ਰਿਤਸਰ, 20 ਅਕਤੂਬਰ (ਪ੍ਰੀਤਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬਧਤ ਜਿਲਾ ਅੰਮ੍ਰਿਤਸਰ ਦੇ ਕਾਲਜਾਂ ਦਾ ‘ਏ’ ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਇਥੇ ਗਿੱਧੇ ਦੀ ਧਮਾਲ ਨਾਲ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸਮਾਪਤ ਹੋ ਗਿਆ। ਇਸ ਮੌਕੇ ‘ਤੇ ਏ ਡਵੀਜ਼ਨ ਮੁਕਾਬਲਿਆਂ ਦੀ ਓਵਰਆਲ ਚੈਪੀਅਨਸ਼ਿਪ ਟਰਾਫੀ ਬੀ.ਬੀ.ਕੇ.ਡੀ.ਏ.ਵੀ. ਕਾਲਜ ਫਾਰ ਵੁਮੈਨ, ਅੰਮ੍ਰਿਤਸਰ ਨੇ ਹਾਸਲ ਕੀਤੀ ਜਦੋਂਕਿ ਖਾਲਸਾ ਕਾਲਜ, ਅੰਮ੍ਰਿਤਸਰ ਦੂਸਰੇ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਤੀਸਰੇ ਸਥਾਨ ‘ਤੇ ਰਹੀ। ਬੀ. ਡਵੀਜ਼ਨ ਮੁਕਾਬਲਿਆਂ ਵਿਚ ਸ਼ਹਿਜ਼ਾਦਾ ਨੰਦ ਕਾਲਜ, ਅੰਮ੍ਰਿਤਸਰ ਨੇ ਪਹਿਲਾ ਸਥਾਨ ਹਾਸਲ ਕੀਤਾ ਜਦੋਂਕਿ ਐਸ.ਡੀ.ਐਸ.ਪੀ.ਐਮ. ਕਾਲਜ ਫਾਰ ਵੁਮਨ, ਰਈਆ ਨੇ ਦੂਸਰਾ ਅਤੇ ਖਾਲਸਾ ਕਾਲਜ, ਚਵਿੰਡਾ ਦੇਵੀ ਨੇ ਤੀਸਰਾ ਸਥਾਨ ਹਾਸਲ ਕੀਤਾ। ਮੇਲੇ ਦੇ ਸਮਾਪਤੀ ਸਮਾਰੋਹ ਮੌਕੇ ਐਸ.ਡੀ.ਐਮ., ਅੰਮ੍ਰਿਤਸਰ, ਸ. ਤਜਿੰਦਰ ਸਿੰਘ ਮੁੱਖ ਮਹਿਮਾਨ ਸਨ। ਪ੍ਰੋ. ਅਮਰਜੀਤ ਸਿੰਘ ਸਿੱਧੂ, ਡੀਨ, ਵਿਦਿਆਰਥੀ ਭਲਾਈ ਵੀ ਇਸ ਮੌਕੇ ਹਾਜ਼ਰ ਸਨ। ਇਸ ਮੌਕੇ ਸ. ਤਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅਜਿਹੇ ਯੁਵਕ ਮੇਲੇ ਨਾ ਸਿਰਫ ਸਭਿਆਚਾਰਕ ਗਤੀਵਿਧੀਆਂ ਨੂੰ ਨੌਜੁਆਨਾਂ ਵਿਚ ਪ੍ਰਫਲਿਤ ਕਰਦੇ ਹਨ ਸਗੋਂ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਪ੍ਰਦਾਨ ਕਰਦੇ ਹਨ। ਉਨ੍ਹਾਂ ਇਸ ਮੌਕੇ ਯੁਵਕ ਭਲਾਈ ਵਿਭਾਗ ਦੀ ਸ਼ਲਾਘਾ ਵੀ ਕੀਤੀ।  ਡਾਇਰੈਕਟਰ, ਯੁਵਕ ਭਲਾਈ, ਡਾ. ਜਗਜੀਤ ਕੌਰ ਨੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਕਲਾਕਾਰਾਂ ਵਲੋਂ ਵੱਧ ਚੜ੍ਹ ਕੇ ਇਸ ਮੇਲੇ ਵਿਚ ਹਿਸਾ ਲੈਣ ਲਈ ਉਨ੍ਹਾਂ ਦਾ ਧਨਵਾਦ ਕੀਤਾ। ਸ. ਤਜਿੰਦਰ ਸਿੰਘ ਅਤੇ ਡਾ. ਜਗਜੀਤ ਕੌਰ ਵਲੋਂ ਜੇਤੂਆਂ ਨੂੰ ਇਨਾਮ ਅਤੇ ਟਰਾਫੀਆਂ ਵਡੀਆਂ ਗਈਆਂ। ਡਾ. ਜਗਜੀਤ ਕੌਰ ਵੱਲੋੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਵੀ ਸਨਮਾਨਿਤ ਕੀਤਾ ਗਿਆ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …

Leave a Reply