Friday, November 15, 2024

ਅੱਜ 129 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ, ਕੋਰੋਨਾ ਮੁਕਤ 201 ਵਿਅਕਤੀ ਪਰਤੇ ਘਰਾਂ ਨੂੰ

ਜਿਲਾ ਅੰਮ੍ਰਿਤਸਰ ‘ਚ 9 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ, ਕੁੱਲ ਐਕਟਿਵ ਕੇਸ 1730

ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 129 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 201 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 6131 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1730 ਕੇਸ ਐਕਟਿਵ ਹਨ।ਹੁਣ ਤੱਕ ਕੁੱਲ 309 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 9 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
                   ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ।ਨੋਡਲ ਅਫ਼ਸਰ ਨੇ ਦੱਸਿਆ ਕਿ ਤੇਜ਼ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਆਦਿ ਲੱਛਣ ਮਹਿਸੂਸ ਕਰਨ ਦੇ ਬਾਵਜ਼ੂਦ ਲੋਕ ਕੋਰੋਨਾ ਦਾ ਟੈਸਟ ਕਰਵਾਉਣ ਲਈ ਨਹੀਂ ਆ ਰਹੇ, ਜੋ ਕਿ ਬਹੁਤ ਖ਼ਤਰਨਾਕ ਸਾਬਤ ਹੋ ਰਿਹਾ ਹੈ।ਸਮੇਂ ਸਿਰ ਟੈਸਟ ਕਰਵਾ ਕੇ ਡਾਕਟਰ ਕੋਲੋਂ ਦਵਾਈ ਲੈ ਕੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰਨ ਨਾਲ ਜਾਨ ਬਚ ਸਕਦੀ ਹੈ।ਸਰਕਾਰ ਵਲੋਂ ਕੋਰੋਨਾ ਮਰੀਜ਼ਾਂ ਦੀ ਪਛਾਣ ਵੀ ਗੁਪਤ ਰੱਖੀ ਜਾ ਰਹੀ ਹੈ ਅਤੇ ਘਰਾਂ ਵਿੱਚ ਰਹਿਣ ਦੀ ਆਗਿਆ ਵੀ ਦਿੱਤੀ ਜਾ ਰਹੀ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ …