ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਪ੍ਰਾਈਵੇਟ ਕਾਰਪੋਰੇਟ ਘਰਾਣਿਆਂ ਅਧੀਨ ਕਰਨ ਦੀ ਬਣਾਈ ਨੀਤੀ ਤਹਿਤ ਪਾਸ ਕਰਵਾਏ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਨਾਲ ਪਹਿਲਾਂ ਤੋਂ ਹੀ ਆਰਥਿਕ ਮੰਦਹਾਲੀ ਝੱਲ ਰਹੇ ਕਿਸਾਨ ਬਿਲਕੁੱਲ ਬਰਬਾਦ ਹੋ ਜਾਣਗੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਵਿੰਦਰ ਸਿੰਘ ਸੈਕਟਰੀ ਦੱਖਣ ਜੋਨ ਪਟਿਆਲਾ (ਪਾਵਰਕੌਮ) ਨੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ ਹੈ।
ਉਨਾਂ ਕਿਹਾ ਕਿ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਰਨ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ‘ਚ ਹਾਹਾਕਾਰ ਮੱਚੀ ਹੋਈ ਹੈ।ਪਹਿਲਾਂ ਹੀ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ।ਹੁਣ ਦੇਸ਼ ਦਾ ਕਿਸਾਨ ਮਜ਼ਦੂਰ ਹੀ ਨਹੀ ਛੋਟੇ ਵਪਾਰੀ ਵੀ ਖਤਮ ਹੋ ਜਾਣਗੇ ਪੰਜਾਬ ਦੀ ਆਰਥਿਕਤਾ ‘ਤੇ ਬਹੁਤ ਮਾੜਾ ਪ੍ਰਭਾਵ ਪਵੇਗਾ।ਇਸ ਲਈ ਇਸ ਬਿਲ ਦਾ ਹਰ ਵਰਗ ਤੇ ਹਰ ਜਥੇਬੰਦੀ ਨੂੰ ਵਿਰੋਧ ਕਰਦਿਆਂ ਕਿਸਾਨਾਂ ਦੀ ਹਮਾਇਤ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਪਾਵਰਕਾਮ ਦੀ ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ. ਨੰ. 49 ਜੋਰਦਾਰ ਵਿਰੋਧ ਕਰਦੀ ਹੈ।ਜਦ ਤੱਕ ਕੇਂਦਰ ਦੀ ਮੋਦੀ ਸਰਕਾਰ ਇਹ ਬਿਲ ਵਾਪਿਸ ਨਹੀ ਲੈਂਦੀ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਜਾਰੀ ਰਹੇਗੀ।
Check Also
ਖ਼ਾਲਸਾ ਕਾਲਜ ਵਿਖੇ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ 19 ਨੂੰ ਹੋਵੇਗਾ ਆਗਾਜ਼
5 ਰੋਜ਼ਾ ਮੇਲੇ ਦੀ ਛੀਨਾ ਕਰਨਗੇ ਪ੍ਰਧਾਨਗੀ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ …