ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਖੇਤੀ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ ਬਿੱਲ 2020 ਦੇ ਖਿਲਾਫ਼ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਤਿਆਰੀ ਵਜੋਂ ਅੱਜ ਸਾਰੇ ਪੰਜਾਬ ਵਿੱਚ ਮੋਦੀ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਦਿੱਤਾ ਗਿਆ ਸੀ।ਜਿਸ ਤਹਿਤ ਲੌਂਗੋਵਾਲ ਵਿਖੇ ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਗੁੱਗਾ ਮਾੜੀ ‘ਤੇ ਇਕੱਠੇ ਹੋਣ ਤੋਂ ਬਾਅਦ ਬਾਜਾਰ ਵਿੱਚੋਂ ਦੀ ਰੋਸ ਮਾਰਚ ਕਰਕੇ ਬੱਸ ਸਟੈਂਡ ‘ਤੇ ਪੁਤਲਾ ਫੂਕਿਆ ਗਿਆ।ਇਸੇ ਤਰਾਂ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਢੱਡਰੀਆਂ ਦੇ ਬੱਸ ਸਟੈਂਡ ‘ਤੇ ਵੀ ਮੋਦੀ ਦਾ ਪੁਤਲਾ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ ।
ਰੋਸ ਮਾਰਚ ਦੀ ਅਗਵਾਈ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਆਗੂ ਭਜਨ ਸਿੰਘ ਢੱਡਰੀਆਂ, ਯੂਥ ਵਿੰਗ ਦੇ ਜ਼ਿਲ੍ਹਾ ਆਗੂ ਸੁਰਿੰਦਰ ਸਿੰਘ ਲੌਂਗੋਵਾਲ, ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਆਗੂ ਗੁਰਮੇਲ ਸਿੰਘ ਅਤੇ ਦਾਰਾ ਸਿੰਘ ਲੌਂਗੋਵਾਲ ਨੇ ਕਿਹਾ ਕਿ ਲੋਕ ਸਭਾ ਵਿੱਚ ਇਹ ਆਰਡੀਨੈਂਸ ਪਾਸ ਕਰਕੇ ਮੋਦੀ ਨੇ ਪੰਜਾਬ ਦੇ ਮੁੱਖ ਕਿੱਤੇ ਖੇਤੀਬਾੜੀ ਦੇ ਜੜੀਂ ਤੇਲ ਦਿੱਤਾ ਹੈ।ਜਿਸ ਨਾਲ ਸਮੁੱਚੇ ਪੰਜਾਬ ਦੇ ਕਿਸਾਨਾਂ ਦੇ ਨਾਲ ਨਾਲ ਬਾਕੀ ਸਾਰੇ ਸਾਰੇ ਕਾਰੋਬਾਰ ਵੀ ਠੱਪ ਹੋ ਜਾਣਗੇ ਅਤੇ ਅਰਥਚਾਰਾ ਪ੍ਰਭਾਵਿਤ ਹੋਵੇਗਾ।ਇਨ੍ਹਾਂ ਲੋਕ ਵਿਰੋਧੀ ਆਰਡੀਨੈਂਸਾਂ ਨੂੰ ਉਹ ਰੱਦ ਕਰਦੇ ਹਨ ਅਤੇ ਕਿਸੇ ਵੀ ਕੀਮਤ ‘ਤੇ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਵਾਂਗੇ।ਇਸ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ 25 ਸਤੰਬਰ ਨੂੰ ਪੂਰੇ ਪੰਜਾਬ ਨੂੰ ਮੁਕੰਮਲ ਤੌਰ ‘ਤੇ ਬੰਦ ਕੀਤਾ ਜਾਵੇਗਾ।ਜਿਸ ਵਿੱਚ ਪੰਜਾਬ ਦੇ ਵਪਾਰੀ, ਆੜ੍ਹਤੀਏ, ਮਜ਼ਜ਼ਦੂਰ, ਟਰੱਕ ਅਪਰੇਟਰਾਂ ਸਮੇਤ ਸਾਰੇ ਵਰਗ ਕਿਸਾਨਾਂ ਨੂੰ ਵੱਡਾ ਸਾਥ ਦੇ ਰਹੇ ਹਨ ।
ਰੋਸ ਰੈਲੀ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਲੌਂਗੋਵਾਲ ਇਕਾਈ ਦੇ ਪ੍ਰਧਾਨ ਹਰਦੇਵ ਸਿੰਘ, ਬਲਵਿੰਦਰ ਸਿੰਘ ਜੱਗੀ, ਰਾਜਾ ਸਿੰਘ ਜੈਦ, ਅਵਤਾਰ ਸਿੰਘ ਸ਼ਾਹੋਕੇ, ਸਾਹਿਬ ਸਿੰਘ ਤਕੀਪੁਰ, ਬਲਿਹਾਰ ਸਿੰਘ ਰੱਤੋਕੇ, ਡਕੌਂਦਾ ਦੇ ਆਗੂ ਬਹਾਲ ਸਿੰਘ, ਮਹਿੰਦਰ ਸਿੰਘ, ਭੋਲਾ ਸਿੰਘ, ਕਾਲਾ ਸਿੰਘ ਸਮੇਤ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ 19 ਨੂੰ ਹੋਵੇਗਾ ਆਗਾਜ਼
5 ਰੋਜ਼ਾ ਮੇਲੇ ਦੀ ਛੀਨਾ ਕਰਨਗੇ ਪ੍ਰਧਾਨਗੀ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ …