ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਆਦੇਸ਼ ਕੀਤਾ ਹੈ ਕਿ 10 ਅਕਤੂਬਰ 2020 ਨੂੰ ਬਾਬਾ ਬੀਰ ਸਿੰਘ ਜੀ ਨੌਰੰਗਾਬਾਦੀ ਅਤੇ ਕੁੱਝ ਹੋਰ ਨਾਮ ਬਾਣੀ ਦੇ ਰਸੀਏ ਸਿੱਖ ਜਰਨੈਲਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਤੇ ਅਰਦਾਸ ਹੋਵੇ।ਉਨਾਂ ਕਿਹਾ ਕਿ ਸਮੂਹ ਪੰਥਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਨੂੰ ਸੱਦੇ ਪੱਤਰ ਭੇਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇੇ ਇਸ ਸਮਾਗਮ ਵਿਚ ਸ਼ਾਮਲ ਕੀਤਾ ਜਾਵੇ।
ਉਨਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੇ ਚਲਾਣੇ ਤੋਂ ਉਪਰੰਤ ਰਾਜਾ ਹੀਰਾ ਸਿੰਘ ਡੋਗਰਾ ਦੇ ਬਹਿਕਾਵੇ ਵਿੱਚ ਆ ਕੇ ਗੁੰਮਰਾਹ ਹੋਏ ਸਿੱਖ ਸੈਨਿਕਾਂ ਵੱਲੋਂ ਬਾਬਾ ਬੀਰ ਸਿੰਘ ਜੀ ਨੌਰੰਗਾਬਾਦੀ ਅਤੇ ਕੁੱਝ ਹੋਰ ਨਾਮ ਬਾਣੀ ਦੇ ਰਸੀਏ ਸਿੱਖ ਜਰਨੈਲਾਂ ਦਾ ਕਤਲ ਕੀਤਾ ਗਿਆ, ਜੋ ਕਿ ਬਹੁਤ ਹੀ ਹਿਰਦੇਵੇਧਕ ਘਟਨਾ ਸੀ।ਜਿਸ ’ਤੇ ਸੰਗਤਾਂ ਅਤੇ ਸਿੱਖ ਵਿਦਵਾਨਾਂ ਵੱਲੋਂ ਪੁੱਜੇ ਸੁਝਾਅ ਅਨੁਸਾਰ ਇਹ ਆਦੇਸ਼ ਦਿੱਤੇ ਗਏ ਹਨ।
Check Also
ਖ਼ਾਲਸਾ ਕਾਲਜ ਵਿਖੇ ਟੈਕ ਫੈਸਟ-2024 ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ …