ਕੋਰੋਨਾ ਤੋਂ ਮੁਕਤ 203 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1777
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 254 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 203 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 6334 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਹ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1777 ਕੇਸ ਐਕਟਿਵ ਹਨ।ਅੱਜ 4 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਣ ਨਾਲ ਹੁਣ ਤੱਕ ਕੁੱਲ 313 ਕਰੋਨਾ ਪਾਜ਼ਟਿਵ ਲੋਕਾਂ ਦੀ ਮੋਤ ਹੋ ਚੁੱਕੀ ਹੈ।
ਉਨਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।
ਨੋਡਲ ਅਫ਼ਸਰ ਨੇ ਦੱਸਿਆ ਕਿ ਕੋਰੋਨਾ ਦੇ ਲੱਛਣ ਤੇਜ਼ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ‘ਤੇ ਵੀ ਲੋਕ ਕੋਰੋਨਾ ਦਾ ਟੈਸਟ ਕਰਵਾਉਣ ਲਈ ਨਹੀਂ ਆ ਰਹੇ, ਜੋ ਕਿ ਬਹੁਤ ਖ਼ਤਰਨਾਕ ਸਾਬਤ ਹੋ ਰਿਹਾ ਹੈ।ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਡਾਕਟਰ ਕੋਲੋਂ ਦਵਾਈ ਲੈ ਕੇ ਘਰ ਵਿੱਚ ਇਕਾਂਤਵਾਸ ਕਰ ਲਿਆ ਜਾਵੇ ਤਾਂ ਜਾਨ ਬਚ ਸਕਦੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media