Thursday, August 27, 2026

ਕੋਰੋਨਾ ਨੂੰ ਮਾਤ ਦੇ ਘਰ ਪਰਤੇ 62 ਜਣੇ – ਡਿਪਟੀ ਕਮਿਸ਼ਨਰ

ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆਂ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜ਼ਿਲ੍ਹਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ।ਅੱਜ 62 ਜਣਿਆ ਨੇ ਹੋਰ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ।ਡਿਪਟੀ ਕਮਿਸ਼ਨਰ ਰਾਮਵੀਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 3 ਮਰੀਜ਼ ਵਰਧਮਾਨ ਹਸਪਤਾਲ ਪਟਿਆਲਾ ਤੋਂ, ਰਜਿੰਦਰਾ ਹਸਪਤਾਲ ਤੋਂ 13, ਪੀ.ਜੀ.ਆਈ ਤੋਂ 1, ਓਸਵਾਲ ਹਸਪਤਾਲ ਲੁਧਿਆਣਾ ਤੋਂ 1, ਡੀ.ਐਮ.ਸੀ ਹਸਪਤਾਲ ਤੋਂ 3, ਸਿਵਲ ਹਸਪਤਾਲ ਸੰਗਰੂਰ ਤੋਂ 8, ਮਲੇਰਕੋਟਲਾ ਤੋਂ 2 ਅਤੇ ਹੋਮ ਕੁਆਰਨਟਾਈਨ ਤੋਂ 31 ਮਰੀਜ਼ਾਂ ਨੇ ਕੋਰੋਨਾ ਨੰੂ ਹਰਾਇਆ।
                    ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …