Thursday, August 27, 2026

ਮਿਸ਼ਨ ਫ਼ਤਿਹ ਤਹਿਤ ਮਹਿਲਾਂ ਵਿਖੇ ਲਏ ਕੋਰੋਨਾ ਸੈਂਪਲ ਲੈ ਕੇ ਜਾਂਚ ਲਈ ਭੇਜੇ

ਲੋਕਾਂ ਨੂੰ ਕੋਰੋਨਾ ਜਾਂਚ ਕਰਵਾਉਣ ਦੀ ਕੀਤੀ ਅਪੀਲ

ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਸਿਵਲ ਸਰਜਨ ਸੰਗਰੂਰ ਡਾ ਰਾਜ ਕੁਮਾਰ ਦੇ ਦਿਸਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ ਐੱਚ ਸੀ ਕੌਹਰੀਆਂ ਡਾਕਟਰ ਤਜਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਅੰਦਰ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਦੇ ਸਦਕਾ ਵੱਡੇ ਪੱਧਰ ‘ਤੇ ਕੋਰੋਨਾ ਜਾਂਚ ਲਈ ਸੈਂਪਲਿੰਗ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ ਪਿੰਡ ਮਹਿਲਾਂ ਵਿਖੇ ਲੋਕਾਂ ਨੂੰ ਕੋਵਿਡ 19 ਬਾਰੇ ਜਾਗਰੂਕ ਕੀਤਾ ਗਿਆ ਅਤੇ ਵੱਧ ਤੋਂ ਵੱਧ ਸੈਂਪਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।
                  ਡਾਕਟਰ ਵਰਿੰਦਰ ਕੁਮਾਰ, ਨਿਸਾ ਰਾਣੀ ਸੀ.ਐਚ.ਓ, ਅਮਨਦੀਪ ਕੌਰ ਸੀ.ਐਚ.ਓ, ਜਰਨੈਲ ਸਿੰਘ ਮ ਪ ਸ, ਜਸਵਿੰਦਰ ਸਿੰਘ ਰਜਨੀ ਰਾਣੀ ਦੀ ਟੀਮ ਵਲੋਂ ਕੋਰੋਨਾ ਸੈਂਪਲ ਇਕੱਤਰ ਕੀਤੇ ਗਏ।ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਕੋਵਿਡ-19 ਵਿਰੁੱਧ ਜੰਗ ‘ਚ ਕਾਮਯਾਬੀ ਹਾਸਲ ਕਰਨ ਲਈ ਸਾਨੂੰ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ।ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।ਉਨਾਂ ਲੋਕ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ।ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ। ਇਸ ਮੌਕੇ ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਵੱਲੋਂ ਟੀਮ ਨੂੰ ਭਰਪੂਰ ਸਹਿਯੋਗ ਦਿੱਤਾ ਗਿਆ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …