Friday, September 20, 2024

ਡਿਪਟੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਖੁਦ ਦਾ ਕੋਰੋਨਾ ਟੈਸਟ ਕਰਵਾ ਲੋਕਾਂ ਨੂੰ ਕੀਤਾ ਪ੍ਰੇਰਿਤ

ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਕੋਵਿਡ-19 ਦੇ 81 ਨਮੂਨੇ ਜਾਂਚ ਲਈ ਭੇਜੇ

ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੇ ਫੈਲਾਅ ਨੰੂ ਰੋਕਣ ਲਈ ਮਿਸ਼ਨ ਫਤਿਹ ਮੁਹਿੰਮ ਤਹਿਤ ਸ਼ੁਰੂ ਕੀਤੀ ਸੈਂਪਿਗ ਪ੍ਰਕਿਰਿਆ ਦੌਰਾਨ ਕੋਰੋਨਾ ਟੈਸਟ ਕਰਵਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਰਾਮਵੀਰ ਅਤੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਖੁਦ ਕੋਰੋਨਾ ਟੈਸਟ ਕਰਵਾਇਆ।
                 ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਕੋਵਿਡ-19 ਦੀ ਟੈਸਟ ਪ੍ਰਕਿਰਿਆ ਦੌਰਾਨ ਡੀ.ਸੀ ਦਫ਼ਤਰ ਦੇ ਸਮੁੱਚੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਸੈਂਪਲਿੰਗ ਕਰਵਾਈ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ 81 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ।ਉਨਾਂ ਸਮੂਹ ਸਰਕਾਰੀ ਮੁਲਾਜ਼ਮਾਂ ਨੂੰ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰਹਿਣ ਲਈ ਲਾਜ਼ਮੀ ਤੌਰੇ ਤੇ ਸੈਂਪਿਗ ਕਰਵਾਉਣੀ ਚਾਹੀਦਾ ਹੈ।ਉਨਾਂ ਦੱਸਿਆ ਕਿ ਜ਼ਿਲਾ ਵਾਸੀਆ ਵੱਲੋਂ ਕੋਵਿਡ-19 ਦੀ ਜਾਂਚ ਕਰਵਾਉਣ ’ਚ ਕਾਫ਼ੀ ਸਹਿਯੋਗ ਮਿਲ ਰਿਹਾ ਹੈ, ਪਰੰਤੂ ਹਰੇਕ ਵਿਅਕਤੀ ਨੂੰ ਪਹਿਲਕਦਮੀ ਨਾਲ ਆਪਣੀ ਟੈਸਟਿੰਗ ਕਰਵਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਕੋਰੋਨਾ ਟੈਸਟ ਹੀ ਇਸ ਮਹਾਂਮਾਰੀ ਦਾ ਸਫ਼ਲ ਇਲਾਜ ਹੈ ਜਿਸ ਨੂੰ ਸਮਝਣਾ ਸਮੇਂ ਦੀ ਲੋੜ ਹੈ।
               ਰਾਮਵੀਰ ਨੇ ਕਿਹਾ ਕਿ ਟੈਸਟ ਦੇਣ ਵੇਲੇ ਸਕਿੰਟਾਂ ਦਾ ਸਮਾਂ ਲੱਗਦਾ ਹੈ, ਨਾ ਹੀ ਕੋਈ ਦਰਦ ਨਾ ਕੋਈ ਸਮੱਸਿਆ ਹੁੰਦੀ ਹੈ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਟੈਸਟ ਵੇਲੇ ਘਬਰਾਉਣ ਦੀ ਕੋਈ ਲੋੜ ਨਹੀ, ਬਲਕਿ ਲੋਕਾਂ ਨੂੰ ਵੱਧ ਤੋਂ ਵੱਧ ਸੈਂਪਲ ਦੇ ਕੇ ਟੈਸਟ ਕਰਵਾਉਣ ਲਈ ਜਾਗਰੂਕ ਕਰਨਾ ਚਾਹੀਦਾ ਹੈ।
                  ਇਸ ਤੋਂ ਪਹਿਲਾ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਆਪਣਾ ਕੋਰੋਨਾ ਟੈਸਟ ਕਰਵਾਉਣ ਤੋਂ ਬਾਅਦ ਹਰ ਵਰਗ ਦੇ ਲੋਕਾਂ ਨੂੰ ਸਮੇਂ ਨਾਲ ਟੈਸਟ ਕਰਵਾਉਣ ਦੀ ਅਪੀਲ ਕੀਤੀ।ਉਨਾਂ ਕਿਹਾ ਕਿ ਟੈਸਟ ਪਾਜ਼ਟਿਵ ਆਉਣ ’ਤੇ ਘਬਰਾਉਣ ਦੀ ਕੋਈ ਲੋੜ ਨਹੀ, ਬਲਕਿ ਅਜਿਹਾ ਵਿਅਕਤੀ ਜਿਸ ਕਿਸੇ ਦੇ ਸੰਪਰਕ ’ਚ ਆਇਆ ਹੁੰਦਾ, ਉਸਦੀ ਵੀ ਤੁਰੰਤ ਸੈਂਪਿਗ ਹੋ ਜਾਂਦੀ ਹੈ ਜਿਸ ਦੇ ਨਾਲ ਕੋਰੋਨਾ ਦੀ ਚੇਨ ਨੰੂ ਤੋੜਿਆ ਜਾ ਸਕਦਾ ਹੈ।ਉਨਾਂ ਕਿਹਾ ਕਿ ਜਰੂਰੀ ਨਹੀ ਕਿ ਲੱਛਣ ਆਉਣ ’ਤੇ ਕੋਰੋਨਾ ਟੈਸਟ ਕਰਵਾਇਆ ਜਾਵੇ, ਬਲਕਿ ਮੁੱਢਲੇ ਤੌਰ ਤੇ ਵੀ ਕੋਵਿਡ ਜਾਂਚ ਕਰਵਾ ਲੈਣਾ ਚੰਗੀ ਗੱਲ ਹੈ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …