Friday, September 20, 2024

ਮੰਡੀ ਗੋਬਿੰਦਗੜ੍ਹ ਦੇ ਪਿੰਡ ਤੂਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੀਤੀ ਨਿੰਦਾ

ਅੰਮ੍ਰਿਤਸਰ, 21 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੰਡੀ ਗੋਬਿੰਦਗੜ੍ਹ ਨਜ਼ਦੀਕ ਪਿੰਡ ਤੂਰ ਦੇ ਗੁਰਦੁਆਰਾ ਸਾਹਿਬ ਅੰਦਰ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਪ੍ਰਕਾਸ਼ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਿਸੇ ਗਹਿਰੀ ਸਾਜ਼ਿਸ਼ ਦਾ ਹਿੱਸਾ ਹੈ।ਇਸ ਘਟਨਾ ਨਾਲ ਸਿੱਖ ਸੰਗਤਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਦੋਸ਼ੀ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਇਸ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਉਣਾ ਜ਼ਰੂਰੀ ਹੈ।ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਅੰਦਰ ਵਾਰ-ਵਾਰ ਵਾਪਰਦੀਆਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕੇ ਜਾਣ। ਅਜਿਹੇ ਲੋਕ ਕਿਸ ਦੀ ਸ਼ਹਿ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦੇ ਹਨ, ਦਾ ਪਤਾ ਲਗਾਇਆ ਜਾਵੇ।
                  ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਸੁਚੇਤ ਰੂਪ ਵਿਚ ਸੇਵਾ ਸੰਭਾਲ ਯਕੀਨੀ ਬਣਾਉਣ ਲਈ ਕਿਹਾ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਸੇਵਾਦਾਰ ਦਾ ਹੋਣਾ ਲਾਜ਼ਮੀ ਕੀਤਾ ਜਾਵੇ।ਸੰਗਤਾਂ ਵੀ ਗੁਰਦੁਆਰਾ ਸਾਹਿਬਾਨ ਅੰਦਰ ਪਹਿਰੇਦਾਰੀ ਲਈ ਸਹਿਯੋਗ ਕਰਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …