ਅੰਮ੍ਰਿਤਸਰ, 21 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਵਿਖੇ ਗੁਰਦੁਆਰਾ ਸ੍ਰੀ ਪੰਜਾ
ਸਾਹਿਬ ਦੇ ਗ੍ਰੰਥੀ ਸਿੰਘ ਦੀ ਲੜਕੀ ਨੂੰ ਅਗਵਾ ਕਰਨ ਦਾ ਨੋਟਿਸ ਲੈਂਦਿਆਂ ਪਾਕਿਸਤਾਨ ਵਿੱਚ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ‘ਚ ਸਿੱਖਾਂ ਦੀਆਂ ਲੜਕੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਇਸ ਤੋਂ ਪਹਿਲਾਂ ਵੀ ਪਾਕਿਸਤਾਨ ‘ਚ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾ ਸਾਹਿਬ ਤੋਂ ਸਿੱਖ ਲੜਕੀ ਨੂੰ ਅਗਵਾ ਕਰਨਾ ਸਿੱਖਾਂ ਨੂੰ ਦਬਾਉਣ ਵਾਲੀ ਘਟਨਾ ਹੈ।ਇਸ ਮਾਮਲੇ ਵਿਚ ਪਾਕਿਸਤਾਨ ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਘਟਨਾ ਨੂੰ ਲੈ ਕੇ ਪਾਕਿਸਤਾਨ ਸਰਕਾਰ ਨਾਲ ਗੱਲ ਕਰੇ ਅਤੇ ਲੜਕੀ ਨੂੰ ਉਸ ਦੇ ਪਰਿਵਾਰ ਹਵਾਲੇ ਕੀਤਾ ਜਾਵੇ।ਲੌਂਗੋਵਾਲ ਨੇ ਪਾਕਿਸਤਾਨ ਅੰਦਰ ਘੱਟਗਿਣਤੀਆਂ ਦੀਆਂ ਸੁਰੱਖਿਆ ਸਬੰਧੀ ਵੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media