Saturday, April 4, 2026

ਸ਼੍ਰੋਮਣੀ ਕਮੇਟੀ 24 ਸਤੰਬਰ ਨੂੰ ਮਨਾਏਗੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 22 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ 24 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾਵੇਗਾ।ਇਸ ਸਬੰਧ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਨਿਨ ਸ਼ਰਧਾਲੂ ਭਾਈ ਲਾਲੋ ਜੀ ਕਿਰਤ ਦੇ ਪ੍ਰੇਰਿਕ ਵਜੋਂ ਜਾਣੇ ਜਾਂਦੇ ਹਨ।ਉਨ੍ਹਾਂ ਦਾ ਜਨਮ ਦਿਹਾੜਾ 24 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਜਾਵੇਗਾ।ਇਸ ਸਬੰਧ ਵਿਚ ਕੀਤਾ ਜਾਣ ਵਾਲਾ ਸਮਾਗਮ ਕੋਰੋਨਾ ਕਾਰਨ ਸੰਕੇਤਕ ਰੂਪ ਵਿਚ ਹੀ ਹੋਵੇਗਾ ਅਤੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਹੋਣਗੀਆਂ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਇਤਿਹਾਸਕ ਦਿਹਾੜੇ ਮਨਾਏ ਜਾਂਦੇ ਹਨ। ਇਸੇ ਤਹਿਤ ਹੀ ਬੀਤੇ ਸਾਲ ਤੋਂ ਭਾਈ ਲਾਲੋ ਜੀ ਦੀ ਯਾਦ ਵਿਚ ਵੀ ਸਮਾਗਮ ਦੀ ਆਰੰਭਤਾ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਇਨ੍ਹਾਂ ਦਿਹਾੜਿਆਂ ਨੂੰ ਮਨਾਉਣ ਦਾ ਮੰਤਵ ਆਪਣੇ ਸ਼ਾਨਾਮੱਤੇ ਇਤਿਹਾਸ ਨੂੰ ਯਾਦ ਕਰਨਾ ਤੇ ਸੰਗਤਾਂ ਤੱਕ ਪਹੁੰਚਾਉਣਾ ਹੈ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …