Friday, October 2, 2026

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਿਲ੍ਹੇ ਦੇ ਹਜ਼ਾਰਾਂ ਲੋਕਾਂ ਨੇ ਲਿਆ ਫਾਇਦਾ – ਡਾ. ਜੁਗਲ ਕਿਸ਼ੋਰ

ਸਕੀਮ ਅਧੀਨ ਹੁਣ ਤੱਕ ਬਣ ਚੁੱਕੇ ਹਨ 1 ਲੱਖ 55 ਹਜ਼ਾਰ 575 ਬੀਮਾ ਕਾਰਡ

ਪਠਾਨਕੋਟ, 22 ਸਤੰਬਰ (ਪੰਜਾਬ ਪੋਸਟ ਬਿਊਰੋ) – ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਸਰਕਾਰ ਦੁਆਰਾ 5 ਲੱਖ ਤੱਕ ਦਾ ਸਿਹਤ ਬੀਮਾ ਕੀਤਾ ਜਾਂਦਾ ਹੈ।ਸਿਵਲ ਸਰਜਨ ਪਠਾਨਕੋਟ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਇਹ ਸਕੀਮ ਪੰਜਾਬ ਸਰਕਾਰ ਵਲੋਂ 20 ਅਗਸਤ 2019 ਵਿੱਚ ਪੂਰੇ ਪੰਜਾਬ ‘ਚ ਸ਼ੁਰੂ ਕੀਤੀ ਗਈ ਸੀ।ਜਿਸ ਦਾ ਮੁੱਖ ਮੰਤਵ ਲੋਕਾਂ ਦੀ ਸਿਹਤ ਦੇ ਪੱਧਰ ਨੂੰ ਉਚਾ ਚੁੱਕਣਾ ਹੈ।ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਜਿਲ੍ਹਾ ਪਠਾਨਕੋਟ ਦੇ ਹੁਣ ਤੱਕ 1 ਲੱਖ 55 ਹਜ਼ਾਰ 575 ਬੀਮਾ ਕਾਰਡ ਬਣ ਚੁੱਕੇ ਹਨ।ਜਿਨ੍ਹਾਂ ਵਿਚੋਂ 8077 ਲੋਕ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 10 ਕਰੋੜ 31 ਲੱਖ 20 ਹਜ਼ਾਰ 183 ਰੁਪਏ ਮੁੱਲ ਦਾ ਆਪਣਾ ਇਲਾਜ਼ ਕਰਵਾ ਚੁੱਕੇ ਹਨ
               ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਲੋਕ ਆਪਣਾ 5 ਲੱਖ ਤੱਕ ਦਾ ਇਲਾਜ਼ ਮੁਫਤ ਕਰਵਾ ਸਕਦੇ ਹਨ।ਸਿਵਲ ਸਰਜਨ ਪਠਾਨਕੋਟ ਅਤੇ ਸਿਹਤ ਵਿਭਾਗ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਦਾ ਫਾਇਦਾ ਵੱਧ ਤੋਂ ਵੱਧ ਲਿਆ ਜਾਵੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …