Saturday, April 4, 2026

ਕੋਵਿਡ ਮਹਾਂਮਾਰੀ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਵਲੋਂ 150 ਲੱਖ ਦੀ ਸਬਸਿਡੀ ਜਾਰੀ- ਸੂਦ

ਸਵੈ ਰੋਜ਼ਗਾਰ ਸਕੀਮ ਅਧੀਨ 1300 ਲੱਖ ਦੇ ਕਰਜ਼ੇ ਮਨਜ਼ੂਰ

ਕਪੂਰਥਲਾ, 22 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ 150 ਲੱਖ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਜਾ ਚੁੱਕੀ ਹੈ।
                 ਇੰਜੀਨੀਅਰ ਮੋਹਨ ਲਾਲ ਸੂਦ ਚੇਅਰਮੈਨ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੌਰਾਨ ਦਿੱਤੀ।ਉਨ੍ਹਾਂ ਦੱਸਿਆ ਕਿ ਪ੍ਰਤੀ ਲਾਭਪਾਤਰੀ 10 ਹਜ਼ਾਰ ਰੁਪਏ ਦੀ ਸਬਸਿਡੀ ਦਾ ਹੁਣ ਤੱਕ 1500 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 1300 ਲੱਖ ਦੇ ਕਰਜ਼ੇ ਮਨਜ਼ੂਰ ਕਰਕੇ ਸਵੈ ਰੋਜ਼ਗਾਰ ਸਕੀਮ ਅਧੀਨ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।
                      ਸੂਦ ਨੇ ਦੱਸਿਆ ਕਿ ਪਿਛਲੇ 6 ਮਹੀਨੇ ਦਾ ਵਿਆਜ ਜੋ ਕਿ 86 ਲੱਖ ਰੁਪਏ ਬਣਦਾ ਹੈ ਦੀ ਮੁਆਫ਼ੀ ਸਬੰਧੀ ਪੰਜਾਬ ਸਰਕਾਰ ਨੂੰ ਲਿਖਿਆ ਗਿਆ ਹੈ ਅਤੇ ਸਰਕਾਰ ਵਲੋਂ ਇਸ ਦੀ ਜਲਦੀ ਮਨਜ਼ੂਰੀ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕਿਸੇ ਵੀ ਜਾਤੀ ਦੇ ਅੰਗਹੀਣ ਵਿਅਕਤੀ ਨੂੰ 6 ਪ੍ਰਤੀਸ਼ਤ ਦੀ ਵਿਆਜ ਦਰ `ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ ਤਾਂ ਜੋ ਉਹ ਆਪਣੀ ਰੋਜ਼ੀ ਰੋਟੀ ਕਮਾ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 550 ਲੱਖ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਹਨ।

Check Also

ਸੰਸਦ ਵਿੱਚ ਉਠਿਆ ਕੈਂਸਰ ਦਾ ਗੰਭੀਰ ਮੁੱਦਾ: ਐਮ.ਪੀ ਔਜਲਾ ਨੇ ਤੁੰਗ ਢਾਬ ਡਰੇਨ ਨੂੰ ਦੱਸਿਆ ਵੱਡਾ ਕਾਰਨ

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ …