ਕੋਰੋਨਾ ਤੋਂ ਮੁਕਤ 232 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1802
ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 266 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 232 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 6566 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1802 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ 322 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 9 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।ਸਰਕਾਰ ਵਲੋਂ ਕੋਰੋਨਾ ਮਰੀਜਾਂ ਦੀ ਪਛਾਣ ਵੀ ਗੁਪਤ ਰੱਖੀ ਜਾ ਰਹੀ ਹੈ ਅਤੇ ਘਰਾਂ ਵਿੱਚ ਰਹਿਣ ਦੀ ਆਗਿਆ ਵੀ ਦਿੱਤੀ ਜਾ ਰਹੀ ਹੈ।
Punjab Post Daily Online Newspaper & Print Media