Wednesday, October 28, 2026

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਲੋਕ ਲਹਿਰ ਉਸਾਰਨ ਦੀ ਲੋੜ – ਰਾਣਾ ਗੁਰਜੀਤ ਸਿੰਘ

25 ਸਤੰਬਰ ਨੂੰ ਥਾਣਾ ਸਦਰ ਕਪੂਰਥਲਾ ਦੇ ਸਾਹਮਣੇ ਲਾਇਆ ਜਾਵੇਗਾ ਧਰਨਾ
ਕਪੂਰਥਲਾ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਹੰਕਾਰ ਵਿੱਚ ਡੁੱਬੀ ਅਕਾਲੀ-ਭਾਜਪਾ ਦੀ ਸਾਂਝੀ ਕੇਂਦਰ ਸਰਕਾਰ ਵਲੋਂ ਬਣਾਏ ਗਏ ਲੋਕ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੋਕ ਲਹਿਰ ਉਸਾਰੇ ਜਾਣਾ ਸਮੇਂ ਦੀ ਸੱਭ ਤੋਂ ਵੱਡੀ ਲੋੜ ਹੈ ਤਾਂ ਜੋ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕੀਤਾ ਜਾ ਸਕੇ।ਉਹਨਾਂ ਦੱਸਿਆ ਕਿ ਖੇਤੀ ਸਬੰਧੀ ਕਾਲੇ ਕਾਨੂੰਨਾਂ ਵਿਰੁੱਧ ਰੋਸ ਜਤਾਉਣ ਅਤੇ ਲੋਕਾਂ ਦੀ ਲਾਮਬੰਦੀ ਲਈ 25 ਸਤੰਬਰ ਨੂੰ ਥਾਣਾ ਸਦਰ ਦੇ ਸਾਹਮਣੇ ਧਰਨਾ ਲਗਾਇਆ ਜਾਵੇਗਾ।
                ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਖੇਤੀ ਸਬੰਧੀ ਪਾਸ ਕੀਤੇ ਗਏ ਲੋਕ ਮਾਰੂ ਬਿੱਲ ਅਰਥ ਵਿਵਸਥਾ ਦੇ ਖਾਤਮੇ ਦਾ ਮੁੱਢ ਹੈ ਅਤੇ ਇਸ ਨਾਲ ਨਾ ਸਿਰਫ ਕਿਸਾਨ ਸਗੋਂ ਆੜਤੀ, ਵਪਾਰੀ, ਕਿਸਾਨੀ ਦੇ ਸਹਾਇਕ ਧੰਦੇ, ਕਿਰਤੀ, ਦੁਕਾਨਦਾਰ ਸਿੱਧੇ ਰੂਪ ਵਿੱਚ ਆਪਣੇ ਰੁਜ਼ਗਾਰ ਤੋਂ ਵਾਂਝੇ ਹੋ ਜਾਣਗੇ।
                      ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪਾਰਟੀ ਪੱਧਰ ਤੋਂ ਉੱਪਰ ਉਠ ਕੇ 25 ਸਤੰਬਰ ਨੂੰ ਸਵੇਰੇ 10-00 ਵਜੇ ਧਰਨੇ ਵਾਲੀ ਥਾਂ ਪਹੁੰਚਣ ਤਾਂ ਜੋ ਲੋਕਾਂ ਦੀ ਇਕਮੁਠਤਾ ਨਾਲ ਅਕਾਲੀ ਦਲ-ਭਾਜਪਾ ਦੀ ਕੇਂਦਰੀ ਸਰਕਾਰ ਨੂੰ ਮਨੁੱਖਤਾ ਵਿਰੋਧੀ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕੀਤਾ ਜਾਵੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …