Sunday, April 5, 2026

89 ਜਣਿਆਂ ਨੇ ਕੋਰੋਨਾ ‘ਤੇ ਹਾਸਿਲ ਕੀਤੀ ਫਤਿਹ -ਡਿਪਟੀ ਕਮਿਸ਼ਨਰ

ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 89 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ‘ਚੋਂ 89 ਮਰੀਜ਼ ਹੋਮਆਈਸੋਲੇਸ਼ਨ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ।ਉਨਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ‘ਚ ਵੱਡੀ ਕਾਮਯਾਬੀ ਹੈ।ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ, ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ।ਉਨਾਂ ਕਿਹਾ ਕਿ ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

Check Also

ਖ਼ਾਲਸਾ ਕਾਲਜ ਦੇ ਵਿਦਿਆਰਥੀ ਫ਼ਿਲਮ ਫੈਸਟੀਵਲ ’ਚ ਓਵਰ ਆਲ ਟਰਾਫ਼ੀ ’ਤੇ ਕਾਬਜ਼

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਐਨੀਮੇਸ਼ਨ ਵਿਦਿਆਰਥੀਆਂ ਨੇ ਸੀ.ਟੀ.ਟੀ ਇੰਸਟੀਚਿਊਟ …