ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ
ਵਿਜੇ ਇੰਦਰ ਸਿੰਗਲਾ ਦੀ ਯੋਗ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਤਹਿਤ ਕਰਵਾਏ ਜਾ ਰਹੇ ਆਨਲਾਈਨ ਮੁਕਾਬਲਿਆਂ ਦੀ ਲੜੀ ਵਿੱਚ ਪੂਰੇ ਰਾਜ ਦੇ 28537 ਮੁਕਾਬਲੇਬਾਜ਼ਾਂ ਨੇ ਹਿੱਸਾ ਲਿਆ ਜਿਸ ਵਿੱਚ ਜਿਲ੍ਹਾ ਅੰਮ੍ਰਿਤਸਰ ਦੇ 1567 ਬੱਚਿਆਂ ਨੇ ਹਿੱਸਾ ਲਿਆ।ਇਸ ਭਾਸ਼ਣ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਦੀਆਂ ਦੋ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ।ਸੈਕੰਡਰੀ ਪੱਧਰ ਤੇ ਲਕਸ਼ਮੀ ਸ਼ਰਮਾ ਅਤੇ ਮਿਡਲ ਪੱਧਰ ਦੀ ਰਾਜਨਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਲਕਸ਼ਮੀ ਸ਼ਰਮਾ ਦੀ ਮੈਨਟਰ ਸ੍ਰੀਮਤੀ ਲਵਲੀ ਕੁਮਾਰੀ ਅਤੇ ਰਾਜਨਪ੍ਰੀਤ ਕੌਰ ਦੀ ਮੈਨਟਰ ਸ੍ਰੀਮਤੀ ਸਿਮਰਤ ਦਾ ਇਸ ਸਫਲਤਾ ਲਈ ਬਹੁਤ ਯੋਗਦਾਨ ਰਿਹਾ।ਇਹਨਾਂ ਹੋਣਹਾਰ ਵਿਦਿਆਰਥੀਆਂ ਅਤੇ ਉਹਨਾਂ ਦੇ ਮੈਨਟਰ ਅਧਿਆਪਕਾਂ ਨੂੰ ਸਕੂਲ ਦੀ ਪ੍ਰਿੰਸੀਪਲ ਡਾ. ਅਮਰਪਾਲੀ ਵੱਲੋਂ ਸਰਟੀਫਿਕੇਟ ਅਤੇ ਟਰਾਫੀਆਂ ਨਾਲ ਸਨਮਾਨਿਆ ਗਿਆ।ਉਹਨਾਂ ਨੇ ਇਹਨਾਂ ਵਿਦਿਆਰਥੀਆਂ ਦੀ ਬਹੁਤ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਕਾਮਯਾਬ ਹੋਣ ਲਈ ਪ੍ਰੇਰਿਆ।
ਡਾ. ਅਮਰਪਾਲੀ ਨੇ ਜ਼ਿਲ੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਅਤੇ ਉਹਨਾਂ ਦੀ ਸਾਰੀ ਟੀਮ ਦਾ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਧੰਨਵਾਦ ਕੀਤਾ ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media