ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਕਿ ਪਲੀਤ ਹੋ ਰਹੇ
ਵਾਤਾਵਰਣ ਨੂੰ ਬਚਾਉਣ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਝੋਨੇ ਦੀ ਕਟਾਈ ਉਪਰੰਤ ਬਚੀ ਹੋਈ ਪਰਾਲੀ ਨੂੰ ਅੱਗ ਲਾ ਕੇ ਸਾੜਨ ਦੀ ਪੂਰਨ ਮਨਾਹੀ ਹੈ।ਸੋ ਕਿਸਾਨ ਵੀਰ ਪਰਾਲੀ ਨੂੰ ਜਾਂ ਤਾਂ ਪਸ਼ੂ-ਧੰਨ ਦੀਆਂ ਲੋੜਾਂ ਲਈ ਇਕੱਠਾ ਕਰਕੇ ਖੇਤਾਂ ਤੋਂ ਬਾਹਰ ਕੱਢ ਕੇ ਸਾਂਭ ਲੈਣ ਜਾਂ ਖੇਤ ਵਿੱਚ ਹੀ ਪਰਾਲੀ ਨੂੰ ਵਾਹ ਕੇ ਅਗਲੀ ਫਸਲ ਦੀ ਬਿਜਾਈ ਕੀਤੀ ਜਾਵੇ।ਖਹਿਰਾ ਨੇ ਦੱਸਿਆ ਕਿ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸੈਟੇਲਾਈਟ ਦੁਆਰਾ ਖੇਤਾਂ ਉਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਿਲ੍ਹੇ ਵਿਚ 776 ਨੋਡਲ ਅਧਿਕਾਰੀ ਅਤੇ 47 ਸੈਕਟਰ ਅਫਸਰ ਤਾਇਨਾਤ ਕੀਤੇ ਹਨ।ਜੋ ਕਿ ਖੇਤੀ, ਪ੍ਰਦੂਸ਼ਣ ਅਤੇ ਮਾਲ ਵਿਭਾਗ ਨਾਲ ਮਿਲਕੇ ਕੰਮ ਕਰ ਰਹੇ ਹਨ।
ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ 1775 ਮਸ਼ੀਨਾਂ ਕਿਸਾਨਾਂ, ਕਿਸਾਨ ਗਰੁੱਪਾਂ ਅਤੇ ਸਹਿਕਾਰੀ ਸਭਾਵਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਇਸ ਤੋਂ ਇਲਾਵਾ ਕਿਸਾਨਾਂ ਪਾਸ ਪਹਿਲਾਂ ਤੋਂ ਮੌਜੂਦ ਹਜ਼ਾਰਾਂ ਖੇਤੀ ਸੰਦ ਵੀ ਪਰਾਲੀ ਦੀ ਸੰਭਾਲ ਲਈ ਵਰਤੇ ਜਾ ਸਕਦੇ ਹਨ।ਉਹਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਜਿਲ੍ਹੇ ਅੰਦਰ ਬੇਲਰ ਮਸ਼ੀਨਾਂ ਵੀ ਮੁਹੱਇਆ ਕਰਵਾਈਆਂ ਗਈਆਂ ਹਨ।ਉਨਾਂ ਦੱਸਿਆ ਕਿ ਇਹਨਾਂ ਮਸ਼ੀਨ ਚਾਲਕਾਂ ਵਲੋਂ ਬਹੁਤ ਹੀ ਜਾਇਜ਼ ਰੇਟ ਕੇਵਲ 1000/- ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਗੱਠਾਂ ਬਣਾਉਣ ਦੇ ਨਾਲ-ਨਾਲ ਪਰਾਲੀ ਦੀ ਚੁਕਾਈ ਵੀ ਕੀਤੀ ਜਾਵੇਗੀ ਜਿਸ ਨਾਲ ਅਗਲੀ ਫਸਲ ਲਈ ਖੇਤ ਤਿਆਰ ਹੋ ਜਾਵੇਗਾ ਅਤੇ ਖਰਚ ਵੀ ਘੱਟ ਆਵੇਗਾ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media