ਕੋਰੋਨਾ ਤੋਂ ਮੁਕਤ 242 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1777
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 223 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 242 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 6808 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1777 ਕੇਸ ਐਕਟਿਵ ਹਨ।ਹੁਣ ਤੱਕ 328 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 6 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਇਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਡਾਕਟਰ ਕੋਲੋਂ ਦਵਾਈ ਲੈ ਕੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਤਾਂ ਪਰਿਵਾਰ ਦੀ ਜਾਨ ਬਚ ਸਕਦੀ ਹੈ।ਸਰਕਾਰ ਵਲੋਂ ਕੋਰੋਨਾ ਮਰੀਜ਼ਾਂ ਦੀ ਪਛਾਣ ਵੀ ਗੁਪਤ ਰੱਖੀ ਜਾ ਰਹੀ ਹੈ ਅਤੇ ਘਰਾਂ ਵਿੱਚ ਰਹਿਣ ਦੀ ਆਗਿਆ ਵੀ ਦਿੱਤੀ ਜਾ ਰਹੀ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media