Tuesday, September 29, 2026

ਪੰਜਾਬ ਤੇ ਯੂ.ਟੀ ਸੰਘਰਸ਼ ਮੋਰਚੇ ਵਲੋਂ ਕਿਸਾਨਾਂ ਦੇ ਚੱਲ ਰਹੇ ਘੋਲ ਦੀ ਹਮਾਇਤ

ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜਿਲ੍ਹਾ ਸੰਗਰੂਰ ਦੀ ਮੀਟਿੰਗ ਚਮਕੌਰ ਮਹਿਲਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਵੱਡੀ ਗਿਣਤੀ ‘ਚ ਆਗੂਆਂ ਨੇ ਸ਼ਮੂਲੀਅਤ ਕੀਤੀ।
                 ਸੂਬਾ ਆਗੂ ਸਵਰਨ ਸਿੰਘ ਅਕਬਰਪੁਰ ਤੇ ਹਰਦੀਪ ਕੁਮਾਰ ਨੇ ਜਾਰੀ ਬਿਆਨ ਵਿੱਚ ਸਮੁੱਚੇ ਸੂਬੇ ਵਿੱਚ ਪੰਜਾਬ ਤੇ ਯੂ.ਟੀ ਮੁਲਾਜ਼ਮ ਸੰਘਰਸ਼ ਮੋਰਚੇ ‘ਚ ਕੰਮ ਕਰਦੀਆਂ ਜਥੇਬੰਦੀਆਂ ਨੂੰ ਅਪੀਲ ਹੈ ਕਿ ਉਹ 25 ਸਤੰਬਰ ਨੂੰ ਕਿਸਾਨਾਂ ਵਲੋਂ ਕੀਤੇ ਜਾ ਰਹੇ ਚੱਕਾ ਜਾਮ ‘ਚ ਵੱਡੀ ਗਿਣਤੀ ‘ਚ ਸਾਥੀਆਂ ਨੂੰ ਨਾਲ ਲੈ ਕੇ ਕਿਸਾਨਾਂ ਦੇ ਘੋਲ ਦੀ ਡਟਵੀਂ ਹਮਾਇਤ ਕਰਨ।ਰਜਿੰਦਰ ਸਿੰਘ, ਅਕੋਈ ਸਾਹਿਬ ਨਿਵਾਸੀ ਪਵਿੱਤਰ ਸਿੰਘ ਮੌੜ ਨੇ ਕਿਹਾ ਕਿ ਪੰਜਾਬ ਤੇ ਯੂ.ਟੀ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ 22 ਸਤੰਬਰ ਨੂੰ ਪਟਿਆਲਾ ਵਿਖੇ ਇੱਕ ਵੱਡੀ ਮੀਟਿੰਗ ਕਰਕੇ ਕਿਸਾਨਾਂ ਦੇ ਚੱਲ ਰਹੇ ਘੋਲ ਦੀ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ ਹੈ।ਉਨਾਂ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਸ਼ਬਦਾਂ ‘ਚ ਅਲੋਚਨਾ ਵੀ ਕੀਤੀ।
                   ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਸੀਰ ਸਿੰਘ ਜੱਗੀ ਮੋਹਿਤ ਸ਼ਮਸ਼ੇਰ ਸਿੰਘ ਅਮਰਜੀਤ ਘਰਾਚੋਂ ਅਮਰਜੀਤ ਝਨੇੜੀ ਗੁਰਤੇਜ ਭੜੋ ਸਰਬਜੀਤ ਸਿੰਘ ਸੁਨਾਮ ਅਮਨਦੀਪ ਸਿੰਘ ਆਦਿ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …