ਅੰਮ੍ਰਿਤਸਰ, 20 ਅਕਤੂਬਰ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਵਿੱਚ ਵਾਤਾਵਰਣ ਸੋਸਾਇਟੀ ਅਤੇ ਬੋਟਨੀ ਵਿਭਾਗ ਵੱਲੋਂ ‘ਮੋਬਾਇਲ ਫ਼ੋਨ ਤੋਂ ਨਿਕਲਣ ਵਾਲੀਆਂ ਕਿਰਨਾਂ ਦੇ ਮਾੜੇ ਪ੍ਰਭਾਵ’ ਸਬੰਧੀ ਇਕ ਅਹਿਮ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਮਿਸਟਰੀ ਵਿਭਾਗ ਦੇ ਸਾਬਕਾ ਮੁੱਖੀ ਡਾ. ਭਜਨ ਸਿੰਘ ਨੇ ਮੋਬਾਇਲ ਤੋਂ ਨਿਕਲਣ ਵਾਲੀਆਂ ਕਿਰਨਾਂ ਦਾ ਮਨੁੱਖੀ ਸਰੀਰ ‘ਤੇ ਪੈਣ ਵਾਲੇ ਮਾੜੇ ਅਸਰ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕਿਰਨਾਂ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਬੱਚਿਆਂ ਲਈ ਬਹੁਤ ਖ਼ਤਰਨਾਕ ਹੈ। ਇਸਦੇ ਇਲਾਵਾ ਇਹ ਕਿਰਨਾਂ ਅੱਖਾਂ, ਚਮੜੀ ਅਤੇ ਦਿਮਾਗ ‘ਤੇ ਵੀ ਮਾੜਾ ਅਸਰ ਪਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਮੋਬਾਇਲ ਦਾ ਸਹੀ ਇਸਤੇਮਾਲ ਕਰਨ ਦੇ ਨਾਲ ਇਸਦੇ ਬੁਰੇ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਡਾ. ਭਜਨ ਸਿੰਘ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਹੀ ਇਹ ਗਿਆਨ ਹਾਸਲ ਕਰਨਾ ਕਾਫ਼ੀ ਨਹੀਂ ਹੈ, ਬਲਕਿ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਸੈਮੀਨਾਰ ਅਤੇ ਪੋਸਟਰ ਮੁਕਾਬਲੇ ਕਰਵਾਕੇ ਸਮੇਂ-ਸਮੇਂ ‘ਤੇ ਜਾਣਕਾਰੀ ਮੁਹੱਈਆ ਕਰਵਾਉਣੀ ਚਾਹੀਦੀ ਹੈ।ਇਸ ਮੌਕੇ ‘ਤੇ ਵਾਤਾਵਰਣ ਸਬੰਧੀ ਪੋਸਟਰ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।ਇਸ ਮੌਕੇ ‘ਤੇ ਬੋਟਨੀ ਵਿਭਾਗ ਦੇ ਮੁੱਖ ਡਾ. ਪਰਮਜੀਤ ਕੌਰ, ਪ੍ਰੋ: ਕਿਰਨਦੀਪ ਕੌਰ ਹੁੰਦਲ, ਪ੍ਰੋ: ਪ੍ਰਵੀਨ ਕੁਮਾਰ ਅਹੂਜਾ ਅਤੇ ਪ੍ਰੋ: ਕੁਲਬੀਰ ਕੌਰ ਆਦਿ ਮੌਜ਼ੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …