Monday, November 9, 2026

ਲੋਕ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀਬਾੜੀ ਬਿੱਲਾਂ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਸਮਰਾਲਾ, 24 ਸਤੰਬਰ (ਇੰਦਰਜੀਤ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਵਲੋਂ ਕਿਸਾਨ ਵਿਰੋਧੀ ਖੇਤੀਬਾੜੀ ਬਿੱਲ ਰੱਦ ਕਰਵਾਉਣ ਲਈ ਰੋਸ ਰੈਲੀ ਅਤੇ ਅਰਥੀ ਫੂਕ ਮਜ਼ਾਹਰਾ ਮੇਨ ਚੌਂਕ ਸਮਰਾਲਾ ਵਿਖੇ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਅਤੇ ਲੋਕ ਸ਼ਾਮਲ ਹੋਏ।ਬੁਲਾਰਿਆਂ ਸਿਕੰਦਰ ਸਿੰਘ ਕਨਵੀਨਰ, ਕੁਲਵੰਤ ਸਿੰਘ ਤਰਕ ਕੋ-ਕਨਵੀਨਰ, ਰਾਜਵੀਰ ਸਿੰਘ, ਮਲਕੀਤ ਸਿੰਘ ਖੰਨਾ, ਭੁਪਿੰਦਰ ਸਿੰਘ, ਕੁਲਦੀਪ ਬੁੱਢੇਵਾਲ, ਦੀਪ ਦਿਲਬਰ ਅਤੇ ਅਮਰੀਕ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਮਾਰੂ ਤਿੰਨ ਖੇਤੀਬਾੜੀ ਬਿੱਲ ਰੱਦ ਕੀਤੇ ਜਾਣ ਅਤੇ ਕਿਸਾਨਾਂ ਦੀਆਂ ਜਮੀਨਾਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਨਾ ਕੀਤੀਆਂ ਜਾਣ।ਖੁੱਲੀ ਮੰਡੀ ਸਿਸਟਮ ਲਾਗੂ ਨਾ ਕੀਤਾ ਜਾਵੇ।ਕਿਸਾਨਾਂ ਦੀਆਂ ਜਿਣਸਾਂ ਦਾ ਸਮਰਥਨ ਮੁੱਲ ਦਿੱਤਾ ਜਾਵੇ, ਕਾਰਪੋਰੇਟ ਘਰਾਣਿਆਂ ਦੀ ਲੁੱਟ ਨੂੰ ਠੱਲ ਪਾਈ ਜਾਵੇ।
              ਆਗੂਆਂ ਨੇ ਕਿਸਾਨਾਂ ਦੇ ਹੱਕੀ ਘੋਲ ਦੀ ਪੁਰਜ਼ੋਰ ਹਮਾਇਤ ਕਰਦੇ ਹੋਏ 25 ਸਤੰਬਰ ਦੇ ‘ਪੰਜਾਬ ਬੰਦ’ ਨੂੰ ਪੁਰੀ ਤਰ੍ਹਾਂ ਕਾਮਯਾਬ ਬਣਾਉਣ ਲਈ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …