Friday, September 20, 2024

ਯੂ.ਕੇ ’ਚ ਸਿੱਖ ’ਤੇ ਨਸਲੀ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਯੂ.ਕੇ ਵਿਚ ਸਿੱਖ ਟੈਕਸੀ ਡਰਾਇਵਰ ਵਨੀਤ ਸਿੰਘ ’ਤੇ ਕੁੱਝ ਲੋਕਾਂ ਵੱਲੋਂ ਕੀਤੇ ਗਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਵਿਦੇਸ਼ਾਂ ਵਿਚ ਸਿੱਖਾਂ ’ਤੇ ਹੁੰਦੇ ਨਫ਼ਰਤੀ ਹਮਲਿਆਂ ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਰਾਹੀਂ ਲੋੜੀਂਦੀ ਕਾਰਵਾਈ ਕਰੇ।ਉਨਾਂ ਕਿਹਾ ਕਿ ਯੂ.ਕੇ ਵਿਚ ਸਿੱਖ ਟੈਕਸੀ ਡਰਾਈਵਰ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰਨਾ ਅਤੇ ਉਸ ਦੀ ਦਸਤਾਰ ਤੇ ਕੇਸਾਂ ਬਾਰੇ ਅਪਸ਼ਬਦ ਬੋਲਣਾ ਬੇਹੱਦ ਮੰਦਭਾਗਾ ਹੈ।ਅਜਿਹੀਆਂ ਘਟਨਾਵਾਂ ਨਾਲ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਅੰਦਰ ਡਰ ਦੀ ਭਾਵਨਾ ਬਣੀ ਹੋਈ ਹੈ।ਇਹ ਕੋਈ ਪਹਿਲੀ ਘਟਨਾ ਨਹੀਂ ਹੈੈ।ਮਿਹਨਤੀ ਅਤੇ ਲੋੜਵੰਦਾਂ ਦੀ ਮੱਦਦ ਕਰਨ ਵਾਲੇ ਸਿੱਖਾਂ ਨੂੰ ਨਫ਼ਰਤ ਨਾਲ ਦੇਖਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ।ਇਸ ਵਰਤਾਰੇ ਨੂੰ ਠੱਲ੍ਹਣ ਲਈ ਵਿਦੇਸ਼ਾਂ ਦੀਆਂ ਸਰਕਾਰਾਂ ਦੀ ਭੂਮਿਕਾ ਨੂੰ ਸਹੀ ਦਿਸ਼ਾ ਦੇਣ ਲਈ ਭਾਰਤ ਸਰਕਾਰ ਪਹਿਲਕਦਮੀ ਕਰੇ।ਵਿਦੇਸ਼ ਮੰਤਰਾਲਾ ਇਸ ਸੰਜ਼ੀਦਾ ਮਸਲੇ ’ਤੇ ਬਣਦੀ ਜ਼ਿੰਮੇਵਾਰੀ ਨਿਭਾਵੇ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …