Wednesday, September 30, 2026

ਦਮਦਮੀ ਟਕਸਾਲ ਵਲੋਂ ਕਿਸਾਨ ਜਥੇਬੰਦੀਆਂ ਦੇ 25 ਦੇ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਸਫਲ ਬਣਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਪੰਜਾਬ ਅਤੇ ਕਿਸਾਨਾਂ ਦੇ ਹੱਕ `ਚ ਚਟਾਨ ਵਾਂਗ ਖੜੀ ਹੈ।ਦੇਸ਼ ਨੂੰ ਅਨਾਜ ਪੱਖੋਂ ਆਤਮਨਿਰਭਰ ਕਰਨ ਵਾਲੀ ਕਿਸਾਨੀ ਬਿਹਤਰ ਵਰਤਾਓ ਦੇ ਹੱਕਦਾਰ ਹਨ।ਪਰ ਅਫ਼ਸੋਸ ਕਿ ਅੱਜ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨ ਸੜਕਾਂ `ਤੇ ਉਤਰਨ ਲਈ ਮਜ਼ਬੂਰ ਹਨ।ਉਨ੍ਹਾਂ ਰਾਜਸੀ ਪਾਰਟੀਆਂ ਨੂੰ ਵੀ ਕਿਸਾਨੀ ਦੇ ਇਸ ਸੰਵੇਦਨਸ਼ੀਲ ਮੁੱਦੇ `ਤੇ ਰਾਜਨੀਤੀ ਕਰਨ ਦੀ ਥਾਂ ਇਸ ਔਖੀ ਘੜੀ `ਚ ਕਿਸਾਨਾਂ, ਆੜ੍ਹਤੀਆਂ, ਖੇਤ ਤੇ ਮੰਡੀ ਮਜ਼ਦੂਰਾਂ ਦਾ ਸਾਥ ਦੇਣ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …