ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਨੇ ਕਿਸਾਨ
ਅੰਦੋਲਨ ਦੀ ਪੁਰਜ਼ੋਰ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਆਰਡੀਨੈਂਸ ਤੁਰੰਤ ਵਾਪਸ ਲਵੇ।
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਬਿਆਨ ਵਿੱਚ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਬਾਬਾ ਗੱਜਣ ਸਿੰਘ ਮੁਖੀ ਮਿਸਲ ਸ਼ਹੀਦ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਤਰਨਾ ਦਲ ਬਾਬਾ ਬਿਧੀਚੰਦ ਸੁਰ ਸਿੰਘ, ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਜੋ ਤਿੰਨ ਬਿਲ ਕਿਸਾਨ ਨੀਤੀ ਬਣਾ ਕੇ ਇੱਕ ਪਾਸੜ ਪਾਸ ਕੀਤੇ ਗਏ ਹਨ ਇਹ ਕਿਸਾਨ ਵਿਰੋਧੀ, ਕਿਸਾਨ ਮਾਰੂ ਅਤੇ ਕਿਸਾਨਾਂ ਨੂੰ ਘਸਿਆਰੇ ਬਣਾਉਣ ਵਾਲੇ ਹਨ। ਇਹ ਬਿਲ ਕਿਸੇ ਰੂਪ ਵਿਚ ਵੀ ਲਾਗੂ ਨਹੀਂ ਹੋਣੇ ਚਾਹੀਦੇ।ਇਸ ਲਈ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਉਹ ਡੱਟਵੀਂ ਹਮਾਇਤ ਕਰਦੇ ਹਾਂ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ 25 ਸਤੰਬਰ ਨੂੰ ਕਿਸਾਨਾਂ ਵਲੋਂ ਦਿਤੇ ਪੰਜਾਬ ਬੰਦ ਨੂੰ ਪੂਰਨ ਤੌਰ ‘ਤੇ ਕਾਮਯਾਬ ਕਰਨ।ਨਿਹੰਗ ਮੁਖੀਆਂ ਨੇ ਗੁਰੂ ਦੀਆਂ ਲਾਡਲੀਆਂ ਫੌਜਾਂ ਨੂੰ ਦੁਲਾਰਦਿਆਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਕਿਸਾਨ ਅੰਦੋਲਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media