Saturday, March 7, 2026

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਚੱਕਾ ਜਾਮ ਮਹਿਜ਼ ਇੱਕ ਡਰਾਮਾ – ਪਰਮਿੰਦਰ ਢੀਂਡਸਾ

ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਸਾਬਕਾ ਵਿੱਤ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਡ) ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਸੂਬੇ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਸੱਦੇ ਦੇ ਸਮਾਨ-ਅੰਤਰ ਬਾਦਲ ਪਰਿਵਾਰ ਵਲੋਂ ਚੱਕਾ ਜਾਮ ਕਰਨ ਦੇ ਰਚੇ ਜਾ ਰਹੇ ਡਰਾਮੇ ਨੂੰ ਆਰਡੀਨੈਸਾਂ ਦੇ ਹੱਕ ਵਿੱਚ ਧੂੰਆਂਧਾਰ ਪ੍ਰਚਾਰ ਦੀ  ਸਾਜਿਸ਼ ਕਰਾਰ ਦਿੱਤਾ।ਉਹਨਾਂ ਸਮੂਹ ਪੰਜਾਬੀਆਂ ਨੂੰ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੰਘਰਸ਼ ਨੂੰ ਹਰ ਹਾਲ ਸਫਲ ਬਣਾਉਣ ਦੀ ਲੋੜ `ਤੇ ਜੋਰ ਦਿੱਤਾ।ਢੀਂਡਸਾ ਨੇ ਜਾਰੀ ਇੱਕ ਬਿਆਨ ਰਾਹੀਂ ਕਿਹਾ ਕਿ ਬਾਦਲ ਦਲ ਦਾ ਇਹ ਫੈਸਲਾ ਕਿਸਾਨ ਦੇ ਦਿਨੋ ਦਿਨ ਲਾਮਬੰਦ ਹੋ ਕੇ ਹੋਰ ਪ੍ਰਚੰਡ ਹੋ ਰਹੇ ਸੰਘਰਸ਼ ਨੂੰ ਢਾਹ ਲਾਉਣਾ ਹੈ।ਉਹਨਾਂ ਕਿਹਾ ਕਿ ਜਦੋਂ ਕਿਸਾਨਾਂ ਨੇ ਪੰਜਾਬ ਬੰਦ ਦਾ ਸੱਦਾ ਪਹਿਲਾਂ ਦਿੱਤਾ ਹੋਇਆ ਹੈ ਤੇ ਪੰਜਾਬ ਦੇ ਹਰ ਵਰਗ ਤੇ ਹਰ ਜਥੇਬੰਦੀ ਦੀ ਹਮਾਇਤ ਵੀ ਹੈ ਫਿਰ ਅਜਿਹੇ ਮੌਕੇ ਚੱਕਾ ਜਾਮ ਦੀ ਕੋਈ ਤੁਕ ਹੀ ਨਹੀਂ ਰਹਿ ਜਾਂਦੀ ਕਿਉਂਕਿ ਪੰਜਾਬ ਬੰਦ ਦੌਰਾਨ ਕੋਈ ਸਰਕਾਰੀ ਵਹੀਕਲ ਚੱਲਣਾ ਹੀ ਨਹੀਂ।ਢੀਂਡਸਾ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਰਚੀਆਂ ਜਾ ਰਹੀਆਂ ਸਾਜਿਸ਼ਾਂ ਤੋਂ ਸੁਚੇਤ ਰਹਿ ਕੇ ਕਿਸਾਨਾਂ ਦੇ ਪੰਜਾਬ ਬੰਦ ਦੇ ਨੂੰ ਭਰਪੂਰ ਹੁੰਗਾਰਾ ਦੇਣ ਲਈ ਅੱਗੇ ਆਉਣ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …