ਕਿਸਾਨਾਂ ਵੱਲੋਂ ਪੰਜਾਬ ਬੰਦ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਹਮਾਇਤ
ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੀ
ਹਮਾਇਤ ਕਰਦਿਆਂ 25 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਬੰਦ ਰੱਖਣ ਦਾ ਐਲਾਨ ਕੀਤਾ ਹੈ।ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਹੈ।ਇਸ ਲਈ ਕਿਸਾਨਾਂ ਵੱਲੋਂ 25 ਸਤੰਬਰ ਨੂੰ ਕੀਤੇ ਗਏ ਪੰਜਾਬ ਬੰਦ ਦੀ ਹਮਾਇਤ ਵਿਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰਹਿਣਗੇ।
ਲੌਂਗੋਵਾਲ ਨੇ ਕਿ ਜੇਕਰ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਇਨ੍ਹਾਂ ਬਿੱਲਾਂ ਨਾਲ ਸਹਿਮਤ ਨਹੀਂ ਹਨ, ਤਾਂ ਫਿਰ ਕੇਂਦਰ ਸਰਕਾਰ ਨੂੰ ਇਹ ਬਿੱਲ ਧੱਕੇ ਨਾਲ ਲਾਗੂ ਨਹੀਂ ਕਰਨੇ ਚਾਹੀਦੇ।ਸਰਕਾਰਾਂ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਹੈ ਅਤੇ ਅੜੀ ਛੱਡ ਦੇਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਬਿੱਲ ਲਾਗੂ ਕੀਤੇ ਜਾਂਦੇ ਹਨ ਤਾਂ ਪਹਿਲਾਂ ਹੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀ ਹਾਲਤ ਹੋਰ ਨਿੱਘਰ ਜਾਵੇਗੀ।
Punjab Post Daily Online Newspaper & Print Media