ਅੰਮ੍ਰਿਤਸਰ, 24 ਸਤੰਬਰ (ਸੰਧੂ) – ਕੇਂਦਰ ਦੀ ਸਰਕਾਰ ਭਾਜਪਾ ਵਲੋਂ ਕਿਸਾਨ ਮਾਰੂ ਬਿੱਲ ਪਾਸ ਕਰਨ ਨਾਲ ਕਿਸਾਨਾਂ ਨੇ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਇਸ
ਬਿੱਲ ਦੇ ਵਿਰੋਧ ਵਿੱਚ ਸੰਘਰਸ਼ ਸ਼ੁੁਰੂ ਕੀਤਾ ਹੈ।ਕਿਸਾਨਾਂ ਦੀ ਹਮਾਇਤ ਵਿੱਚ
ਨਾਮੀ ਕਲਾਕਾਰਾਂ ਬੱਬੂ ਮਾਨ, ਦੀਪ ਸਿੱਧੂ, ਰਣਜੀਤ ਬਾਵਾ, ਜੱਸ ਬਾਜਵਾ, ਗੁਰਚੇਤ ਚਿੱਤਰਕਾਰ, ਕੰਵਰ ਗਰੇਵਾਲ, ਹਰਫ਼ ਚੀਮਾ, ਸਿੱਧੂ ਮੁਸੇ ਵਾਲਾ, ਹਰਜੀਤ ਹਰਮਨ, ਦਿਲਜੀਤ ਦੋਸਾਂਝ, ਮਨਮੋਹਨ ਵਾਰਿਸ, ਕਮਾਲ ਹੀਰ, ਅਨਮੋਲ ਗਗਨ ਮਾਨ, ਗਿੱਪੀ ਗਰੇਵਾਲ, ਕਰਮਜੀਤ ਅਨਮੋਲ, ਨਿਮਰਤ ਖੈਰਾ, ਐਮੀ ਵਿਰਕ ਅਤੇ ਗੁਰਪ੍ਰੀਤ ਘੁੱਗੀ ਆਦਿ ਦਾ ਆਉਣਾ ਚੰਗੀ ਗੱਲ ਹੈ।ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਤੇ ਨਵਦੀਪ ਸਿੰਘ ਬਾਜਵਾ ਨੇ ਦੱਸਿਆ ਹੈ ਕਿ ਇਹਨਾਂ ਵਿਚੋਂ ਕੁੱਝ ਕਲਾਕਾਰਾਂ ਨੇ ਵੀਡੀਓ ਜਾਰੀ ਕਰਕੇ 25 ਸਤੰਬਰ ਨੂੰ ਨੌਜਵਾਨਾਂ ਨੂੰ ਕਿਸਾਨਾਂ ਦੇ ਨਾਲ ਮਿਲ ਕੇ ਚੱਕਾ ਜਾਮ ਕਰਨ ਦੀ ਅਪੀਲ ਵੀ ਕੀਤੀ ਹੈ।ਕਲਾਕਾਰਾਂ ਵਲੋਂ ਨੌਜਵਾਨਾਂ ਨੂੰ ਪ੍ਰੇਰ ਕੇ ਮੌਕੇ ਦੇ ਹਾਲਾਤਾਂ ਤੋਂ ਜਾਣੂ ਕਰਵਾਉਣਾ ਇਕ ਸ਼ਲਾਘਾਯੋਗ ਕਦਮ ਹੈ।ਉਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਜੋ 25 ਸਤੰਬਰ ਨੂੰ ਚੱਕਾ ਜਾਮ ਦਾ ਪ੍ਰੋਗਰਾਮ ਦਿੱਤਾ ਗਿਆ ਹੈ ਉਸ ਵਿੱਚ ਉਹ ਵੀ ਵੱਧ ਚੜ੍ਹ ਕੇ ਹਿੱਸਾ ਲੈਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media