ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਅੱਜ ਸੀਨੀਅਰ ਅਕਾਲੀ
ਆਗੂ ਤਲਬੀਰ ਸਿੰਘ ਗਿੱਲ ਅਤੇ ਗੁਰਪ੍ਰੀਤ ਸਿੰਘ ਰੰਧਾਵਾ ਦੀ ਅਗਵਾਈ ‘ਚ ਗੋਲਡਨ ਗੇਟ ਜੀ.ਟੀ ਰੋਡ ਵਿਖੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ।ਜਿਸ ਵਿੱਚ ਤਿੰਨ ਸ਼੍ਰੋਮਣੀ ਕਮੇਟੀ ਮੈਂਬਰਾਂ ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ ਤੇ ਭਾਈ ਰਾਮ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਹਲਕਾ ਦੱਖਣੀ ਤੇ ਹਲਕਾ ਪੂਰਬੀ ਤੋਂ ਵੱਡੀ ਗਿਣਤੀ ‘ਚ ਅਕਾਲੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਆਰਡੀਨੈਂਸ ਕਿਸਾਨ ਵਿਰੋਧੀ ਹਨ।ਉਨਾਂ ਕਿਹਾ ਕਿ ਇਹਨਾਂ ਖੇਤੀ ਬਿੱਲਾਂ ਦਾ ਅਕਾਲੀ ਦਲ ਵਲੋਂ ਸਖਤ ਵਿਰੋਧ ਕੀਤਾ ਜਾਵੇਗਾ।ਉਨਾਂ ਕਿਹਾ ਕਿ ਅਕਾਲੀ ਦਲ ਲਈ ਕਿਸਾਨਾਂ ਤੋਂ ਉਪਰ ਕੁੱਝ ਵੀ ਨਹੀਂ ਹੈ।ਉਹ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀ ਹਟਣਗੇ।
ਇਸ ਧਰਨੇ ਪ੍ਰਦਰਸ਼ਨ ਵਿੱਚ ਹਲਕਾ ਦੱਖਣੀ ਤੋਂ ਇੰਦਰਜੀਤ ਸਿੰਘ ਪੰਡੋਰੀ, ਬਲਬੀਰ ਸਿੰਘ ਆਲੋਵਾਲ, ਕਿਰਪਾਲ ਸਿੰਘ ਬੱਬਰ, ਸ਼੍ਰੋਮਣੀ ਅਕਾਲੀ ਦਲ ਆਈ.ਟੀ ਵਿੰਗ ਤੋਂ ਪ੍ਰਭ ਪੰਡੋਰੀ, ਸੁਰਜੀਤ ਸਿੰਘ ਕੰਡਾ, ਜੀਵਨ ਸਿੰਘ ਜੇ.ਈ, ਸੁਬੇਗ ਸਿੰਘ ਨਿੱਜ਼ਰ, ਸਤਨਾਮ ਸਿੰਘ, ਰਣਜੀਤ ਸਿੰਘ ਤਰਨਤਾਰਨੀ, ਨੱਥਾ ਸਿੰਘ, ਕੁਲਦੀਪ ਸਿੰਘ ਮੋਮਦੂ, ਜਸਵੰਤ ਸਿੰਘ ਲਾਡੀ, ਗੁਰਦਿਆਲ ਸਿੰਘ ਭੁੱਲਰ, ਅਮਰਪ੍ਰੀਤ ਸਿੰਘ ਤੇ ਰਾਜਨ ਤੋਂ ਇਲਾਵਾ ਪ੍ਰਦਰਸ਼ਨ ਵਿੱਚ ਅਕਾਲੀ ਕੌਂਸਲਰ ਭੁਪਿੰਦਰ ਸਿੰਘ ਰਾਹੀ, ਮਨਮੋਹਨ ਸਿੰਘ ਤੇ ਰਾਣਾ ਪਲਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media