Thursday, October 1, 2026

ਟੈਕਨੀਕਲ ਸਰਵਿਸਜ਼, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਨੌਜਵਾਨ ਭਾਰਤ ਸਭਾ ਤੇ ਪਾਵਰਕਾਮ ਐਂਡ ਟ੍ਰਾਸਕੋ ਯੂਨੀਅਨ ਨੇ ਫੂਕੀ ਕੇਂਦਰ ਦੀ ਅਰਥੀ

ਮੌੜ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਟੈਕਨੀਕਲ ਸਰਵਿਸਜ ਯੂਨੀਅਨ ਰਜਿ. 49 ਦੇ ਪ੍ਰਧਾਨ ਜਰਨੈਲ ਸਿੰਘ, ਪ੍ਰਧਾਨ ਜਨਕ ਰਾਜ ਅਤੇ ਪਾਵਰਕਾਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਮੌੜ ਡਵੀਜਨ ਦੇ ਪ੍ਰਧਾਨ ਸੁਖਪਾਲ ਸਿੰਘ, ਨੌਜਵਾਨ ਭਾਰਤ ਸਭਾ ਦੇ ਪ੍ਰਧਾਨ ਸਰਬਜੀਤ ਸਿੰਘ, ਅਵੀਜੋਤ ਮਾਨ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ ਅੱਜ ਸਬ ਡਵੀਜਨ ਮੌੜ ਦੇ ਬਿਜਲੀ ਕਾਮਿਆਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ, ਮਜ਼ਦੂਰ, ਮੁਲਾਜ਼ਮ ਵਿਰੋਧੀ ਕਨੂੰਨਾਂ ਦੇ ਵਿਰੋਧ ‘ਚ ਅਰਥੀ ਫੂਕ ਮੁਜ਼ਾਹਰਾ ਕੀਤਾ।
                 ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕੇਂਦਰ ਸਰਕਾਰ ਵਲੋਂ ਕਾਰਪੋਰੇਟ ਜਗਤ ਨੂੰ ਲਾਭ ਦੇਣ ਲਈ ਖੇਤੀ ਮੰਡੀਕਰਨ ਬਿਲ, ਬਿਜਲੀ ਸੋਧ ਬਿਲ 2020 ਅਤੇ ਕਿਰਤ ਕਾਨੂੰਨ ਨੂੰ ਖ਼ਤਮ ਕਰਨ ਲਈ ਲੋਕ ਸਭਾ ਵਿੱਚ ਤਿੰਨ ਬਿੱਲ ਪਾਸ ਕੀਤੇ ਗਏ ਹਨ।ਜਿੰਨਾਂ ਦੇ ਲਾਗੂ ਹੋਣ ਨਾਲ ਘੱਟੋ ਘੱਟ ਸਮਰੱਥਨ ਖਤਮ ਹੋ ਜਾਵੇਗਾ।ਅੱਜ ਦੀ ਰੈਲੀ ਨੂੰ ਟੈਕਨੀਕਲ ਸਰਵਿਸ ਯੂਨੀਅਨ ਮੌੜ ਡਵੀਜ਼ਨ ਪ੍ਰਧਾਨ ਜਰਨੈਲ ਸਿੰਘ ਸਬ ਡਵੀਜ਼ਨ ਪ੍ਰਧਾਨ ਜਨਕ ਰਾਜ, ਪਾਵਰਕਾਮ ਐਡ ਟਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਤੋਂ ਸੁਖਪਾਲ ਸਿੰਘ, ਨੌਜਵਾਨ ਭਾਰਤ ਸਭਾ ਤੋਂ ਸਰਬਮੀਤ ਸਿੰਘ ਅਤੇ ਅਵੀਜੋਤ ਮਾਨ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਨੇ ਸੰਬੋਧਨ ਕੀਤਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …