ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਆਰਡੀਨੈਂਸਾਂ ਦੇ ਖਿਲਾਫ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਬੰਦ ਦੇ
ਸੱਦੇ ਨੂੰ ਕਸਬਾ ਲੌਂਗੋਵਾਲ, ਪਿੰਡ ਉਭਾਵਾਲ, ਪਿੰਡ ਸ਼ੇਰੋਂ ਦੇ ਦੁਕਾਨਦਾਰਾਂ ਵਲੋਂ ਪੂਰਾ ਸਮਰਥਨ ਦਿੱਤਾ ਗਿਆ।ਇਸ ਤੋਂ ਇਲਾਵਾ ਬਡਬਰ ਤੇ ਹੋਰ ਸਾਰੇ ਨੇੜਲੇ ਪਿੰਡਾਂ ਵਿੱਚ ਸਮੂਹ ਦੁਕਾਨਦਾਰਾਂ ਅਤੇ ਮਜ਼ਦੂਰਾਂ ਨੇ ਆਪਣੇ ਕਾਰੋਬਾਰ ਬੰਦ ਰੱਖੇ।ਬੰਦ ਦੌਰਾਨ ਕਸਬਾ ਲੌਂਗੋਵਾਲ ਵਿੱਚ ਲੈਬੋਰਟਰੀਆਂ, ਮੈਡੀਕਲ ਦਵਾਈਆਂ ਦੀ ਦੁਕਾਨਾਂ ਵੀ ਬੰਦ ਰਹੀਆਂ।ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸਨ ਬਲਾਕ ਲੌਂਗੋਵਾਲ ਵੱਲੋਂ ਵੀ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਗਈਆਂ। ਉਨਾਂ ਨੇ ਇਕੱਤਰ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media