Monday, September 7, 2026

ਖੇਤੀ ਆਰਡੀਨੈਂਸਾਂ ਸਬੰਧੀ ਕਿਸਾਨਾਂ ਨੇ ਚੀਮਾ ਮੰਡੀ ‘ਚ ਕੇਂਦਰ ਸਰਕਾਰ ਖਿਲਾਫ਼ ਦਿੱਤਾ ਵਿਸ਼ਾਲ ਧਰਨਾ

ਚੀਮਾਂ ਮੰਡੀ 25 ਸਤੰਬਰ (ਜਗਸੀਰ ਲੌਂਗੋਵਾਲ ) – ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨਾਂ ਦੇ ਹੱਕ ‘ਚ ਉਤਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਜਥੇਬੰਦੀ ਵਲੋਂ ਦਿੱਤੇ ਮੁਕੰਮਲ ਬੰਦ ਦੇ ਸੱਦੇ ‘ਤੇ ਬਲਾਕ ਸੁਨਾਮ ਤੇ ਸੰਗਰੂਰ ਵਲੋਂ ਚੀਮਾ ਮੰਡੀ ਵਿਖੇ ਸੁਨਾਮ ਮਾਨਸਾ ਮੇਨ ਰੋਡ ਜਾਮ ਕਰਕੇ ਧਰਨਾ ਦਿੱਤਾ ਗਿਆ।
               ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸੋਮਾ ਤੇ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜਦੋਂ ਸਾਡੀ ਸਰਕਾਰ ਸੱਤਾ ਵਿੱਚ ਆਈ ਤਾਂ ਅਸੀਂ ਕਿਸਾਨਾਂ ਦੇ ਹਿੱਤਾਂ ਲਈ ਸਵਾਮੀਨਾਥਨ ਰਿਪੋਰਟ ਲਾਗੂ ਕਰਾਂਗੇ।ਪਰ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਦੀ ਬਜ਼ਾਏ ਉਲਟਾ ਮੋਦੀ ਸਰਕਾਰ ਕਿਸਾਨਾਂ ਨੂੰ ਤਬਾਹ ਕਰਨ ਲਈ ਖੇਤੀ ਆਰਡੀਨੈਂਸ ਲੈ ਕੇ ਆ ਗਈ ਹੈ।ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਵਾਅਦਿਆਂ ਨੂੰ ਵੀ ਲਾਗੂ ਕਰਵਾਉਣ ਇਸ ਸੰਘਰਸ਼ ਦਾ ਮੁੱਖ ਮੰਤਵ ਹੈ ।
                 ਸਰੂਪ ਚੰਦ ਕਿਲਾ ਭਰੀਆਂ, ਰਣਜੀਤ ਸਿੰਘ ਲੋਗੋਂਵਾਲ, ਬੂਟਾ ਸਿੰਘ, ਹਰਪਾਲ ਸਿੰਘ ਹੈਪੀ ਸੇਰੋਂ, ਗੁਰਮੇਲ ਸਿੰਘ ਸ਼ਾਹਪੁਰ ਇਕਾਈ ਪ੍ਰਧਾਨ, ਸੁੱਖਾ ਸਿੰਘ, ਹਰਬੰਸ ਸਿੰਘ ਝਾੜੋਂ, ਹੈਪੀ ਨਮੋਲ, ਹਰਜਿੰਦਰ ਸਿੰਘ ਝਾੜੋਂ, ਜਿੰਦਰ ਔਲਖ ਆਦਿ ਨੇ ਵੀ ਸੰਬੋਧਨ ਕਰਦਿਆਂ ਮੋਦੀ ਸਰਕਾਰ ਨੂੰ ਆੜੇ ਹੱਥੀਂ ਲਿਆ।ਇਸ ਮੌਕੇ ਇਲਾਕੇ ਦੇ ਸਰਪੰਚ, ਪੰਚ, ਪ੍ਰਧਾਨ, ਨੰਬਰਦਾਰ, ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਆਗੂ, ਵੱਖ ਵੱਖ ਕਾਰੋਬਾਰੀ, ਦੁਕਾਨਦਾਰ ਅਤੇ ਵੱਡੀ ਗਿਣਤੀ ‘ਚ ਇਲਾਕੇ ਦੀ ਔਰਤਾਂ ਅਤੇ ਕਿਸਾਨ, ਮਜ਼ਦੂਰ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …