Friday, October 2, 2026

ਕੇਂਦਰ ਸਰਕਾਰ ਵਲੋਂ ਪਾਸ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਤੇ ਸਹਿਯੋਗੀ ਜਥੇਬੰਦੀਆਂ ਨੇ ਕੀਤਾ ਪ੍ਰਦਰਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫੂਕਿਆ ਪੁਤਲਾ

ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਵਿਰੋਧੀ ਬਿਲਾਂ ਦੇ ਰੋਸ ਵਜੋਂ ਕੁੱਲ ਹਿੰਦ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਦੀ ਅਗਵਾਈ ਹੇਠ ਸੂਬੇ ਦੀਆਂ 31 ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਸੱਦੇ ਤਹਿਤ ਕਸਬਾ ਲੌਂਗੋਵਾਲ ਵਿਖੇ ਮੁਕੰਮਲ ਬੰਦ ਰਿਹਾ।ਜਦਕਿ ਆਵਾਜਾਈ ਵੀ ਮੁਕੰਮਲ ਤੌਰ ‘ਤੇ ਬੰਦ ਰਹੀ।
                ਇਕੱਤਰ ਹੋਈਆਂ ਵੱਖ ਵੱਖ ਕਿਸਾਨ ਯੂਨੀਅਨਾਂ ਅਤੇ ਸਹਿਯੋਗੀ ਜਥੇਬੰਦੀਆਂ ਵਲੋਂ ਪਹਿਲਾਂ ਸਥਾਨਕ ਬੱਸ ਸਟੈਂਡ ‘ਤੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਫਿਰ ਸੁਨਾਮ ਰੋਡ ਡਰੇਨ ਦੇ ਪੁੱਲ ਉਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਅਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ।ਆਗੂਆਂ ਨੇ ਕਿਹਾ ਕਿ ਕਿਸਾਨੀ ਦੇ ਬੈਂਕ ਵਜੋ ਜਾਣੇ ਜਾਂਦੇ ਆੜਤੀਆਂ ਨੂੰ ਪ੍ਰਧਾਨ ਮੰਤਰੀ ਵਲੋਂ ਵਿਚੋਲੀਆ ਕਿਹਾ ਜਾਣਾ ਅਤਿ ਸ਼ਰਮਨਾਕ ਹੈ।ਪ੍ਰਧਾਨ ਮੰਤਰੀ ਖੁਦ ਵੱਡੇ ਕਾਰਪੋਰੇਟ ਘਰਾਣਿਆਂ ਦੀ ਵਿਚੋਲਗੀ ਕਰ ਰਹੇ ਹਨ ਅਤੇ ਦੇਸ਼ ਨੂੰ ਇਨ੍ਹਾਂ ਵੱਡੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇ ਰਹੇ ਹਨ।
                 ਇਸ ਮੌਕੇ ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ (ਪੰਜਾਬ)ਦੇ ਸੂਬਾ ਸਕੱਤਰ ਲਖਵੀਰ ਲੌਂਗੋਵਾਲ, ਦਰਸ਼ਨ ਸਿੰਘ ਕੁੰਨਰਾ, ਤਰਕਸ਼ੀਲ ਸੁਸਾਇਟੀ ਦੇ ਆਗੂ ਜੁਝਾਰ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਜਗਸੀਰ ਨਮੋਲ, ਡੀ.ਟੀ ਐਫ ਦੇ ਬਲਵੀਰ ਚੰਦ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਸਪਿੰਦਰ ਜਿੰਮੀ, ਬੇਰੁਜ਼ਗਾਰ ਬੀ ਐਡ ਅਧਿਆਪਕ ਯੂਨੀਅਨ ਦੇ ਕੁਲਵੰਤ ਸਿੰਘ, ਦੇਸ਼ ਭਗਤ ਯਾਦਗਾਰ ਕਮੇਟੀ ਦੇ ਕਮਲਜੀਤ ਸਿੰਘ, ਸ਼ਹੀਦ ਭਗਤ ਸਿੰਘ ਮੋਟਰਸਾਈਕਲ ਚਾਲਕ ਯੂਨੀਅਨ ਦੇ ਭੋਲਾ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਆਗੂ ਭਜਨ ਸਿੰਘ ਢੱਡਰੀਆਂ, ਬਲਿਹਾਰ ਸਿੰਘ ਤਕੀਪੁਰ, ਅਮੋਲਕ ਸਿੰਘ ਸਾਹੋਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਕੁਮਾਰ (ਬਬਲਾ), ਗੋਰਾ ਲਾਲ, ਲੀਲਾ ਰਾਮ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੂਰਜ ਭਾਨ ਬਬਲੀ, ਸ਼ਸ਼਼ੀ ਕੁਮਾਰ, ਸੌਰਵ, ਜੀਵਨ ਕੁਮਾਰ, ਤਰਸੇਮ ਚੰਦ, ਮੰਗੂ ਰਾਮ, ਬਲਕਾਰ ਸਿੰਘ, ਵਪਾਰ ਮੰਡਲ ਦੇ ਧਰਮਪਾਲ ਸਿੰਗਲਾ, ਅੰਬੇਡਕਰ ਭਵਨ ਕਮੇਟੀ ਲੌਂਗੋਵਾਲ ਦੇ ਪ੍ਰਧਾਨ ਗੁਲਜ਼ਾਰ ਪ੍ਰੇਮ ਸਿੰਘ, ਜਸਪਾਲ ਸਿੰਘ, ਅਜੈਬ ਸਿੰਘ, ਰਾਮਪਾਲ ਸਿੰਘ ਅਤੇ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਹਾਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …