Saturday, October 3, 2026

57 ਜਣਿਆਂ ਨੇ ਕੋਰੋਨਾ ‘ਤੇ ਹਾਸਲ ਕੀਤੀ ਫਤਿਹ – ਡਿਪਟੀ ਕਮਿਸ਼ਨਰ

ਸੰਗਰੂਰ, 25 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰਰ ਜ਼ਿਲ੍ਹੇ ਲਈ ਅੱਜ 57 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ `ਚੋਂ 5 ਮਰੀਜ਼ ਮਲੇਰਕੋਟਲਾ ਤੋਂ ਅਤੇ 52 ਮਰੀਜ਼ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ।
                 ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ `ਚ ਵੱਡੀ ਕਾਮਯਾਬੀ ਹੈ।ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ `ਤੇ ਮਾਸਕ ਜ਼ਰੂਰ ਪਾਉਣ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …