Saturday, September 5, 2026

ਅੱਜ 171 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 6 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ

ਕੋਰੋਨਾ ਤੋਂ ਮੁਕਤ 212 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1580

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮਿ੍ਰਤਸਰ ਵਿੱਚ ਅੱਜ 171 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 212 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 7311 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਇਹ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1580 ਐਕਟਿਵ ਕੇਸ ਹਨ।ਹੁਣ ਤੱਕ 347 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੱਕੀ ਹੈ।ਜਦਕਿ ਅੱਜ 6 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
                    ਉਨਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ। ਨੋਡਲ ਅਫ਼ਸਰ ਨੇ ਦੱਸਿਆ ਕੋਰੋਨਾ ਦੇ ਲੱਛਣ ਜਿਸ ਵਿਚ ਤੇਜ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਹੋਣ ‘ਤੇ ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਡਾਕਟਰ ਕੋਲੋਂ ਦਵਾਈ ਲੈ ਕੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਜਾਵੇ ਤਾਂ ਪਰਿਵਾਰ ਦੀ ਜਾਨ ਬੱਚ ਸਕਦੀ ਹੈ।ਸਰਕਾਰ ਵਲੋਂ ਕੋਰੋਨਾ ਮਰੀਜ਼ਾਂ ਦੀ ਪਛਾਣ ਵੀ ਗੁਪਤ ਰੱਖੀ ਜਾ ਰਹੀ ਹੈ ਅਤੇ ਘਰਾਂ ਵਿੱਚ ਰਹਿਣ ਦੀ ਆਗਿਆ ਵੀ ਦਿੱਤੀ ਜਾ ਰਹੀ ਹੈ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …