ਪਠਾਨਕੋਟ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਸਾਰੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ 21 ਸਤੰਬਰ ਤੋਂ ਖੁੱਲ ਗਈਆਂ ਹਨ।ਪੰਜਾਬ
ਸਰਕਾਰ ਨੇ ਕੋਵਿਡ ਮਹਾਂਮਾਰੀ ਕਾਰਨ ਦਾਖਲੇ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਲਈ ’ਮੌਕੇ ’ਤੇ ਹੀ ਖੁੱਲੇ ਦਾਖਲੇ’ ਲਈ ਆਖਰੀ ਮੌਕਾ ਦਿੱਤਾ ਹੈ।
ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਦੱਸਿਆ ਕਿ ਚੌਥੀ ਕੌਸਲਿੰਗ (ਸਿੱਧਾ ਦਾਖਲਾ) 26 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ।ਦਾਖ਼ਲਾ ਲੈਣ ਲਈ ਸਿਖਿਆਰਥੀ ਆਈ.ਟੀ.ਆਈ ਵਿੱਚ ਜਾ ਕੇ ਉਥੇ ਲੱਗੇ ਹੈਲਪ ਡੈਸਕ ‘ਤੇ ਆਪਣੇ ਦਾਖਲੇ ਲਈ ਸਵੇਰੇ 9.00 ਵਜੁੇ ਤੋਂ ਦੁਪਹਿਰ 1.00 ਵਜੇ ਤੱਕ ਫਾਰਮ ਭਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਹਨਾਂ ਕੋਰਸਾਂ ਵਿਚ ਦਾਖ਼ਲੇ ਸਬੰਧੀ ਹਦਾਇਤਾਂ ਅਤੇ ਵਧੇਰੇ ਜਾਣਕਾਰੀ ਲਈ ਦਾਖਲਾ ਲੈਣ ਦੇ ਚਾਹਵਾਨ ਵਿਭਾਗ ਦੀ ਵੈਬਸਾਈਟ ਜਾਂ ਨੇੜਲੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੇ ਹੈਲਪ ਡੈਸਕ ਜਾਂ ਫੋਨ ਨੰਬਰ 0172-5022357 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸੂਬੇ ਦੀਆਂ ਸਰਕਾਰੀ ਆਈ.ਟੀ.ਆਈ ਵਿਚ ਐਸ.ਸੀ ਕੈਟਾਗਰੀ ਦੇ ਸਿਖਿਆਰਥੀ, ਜਿਨ੍ਹਾਂ ਦੇ ਮਾਂ-ਬਾਪ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋਂ ਘੱਟ ਹੈ, ਲਈ ਟਰੇਨਿੰਗ ਮੁਫ਼ਤ ਹੈ।ਬਾਕੀ ਵਿਦਿਆਰਥੀ ਮੌਕੇ ’ਤੇ 1200 ਰੁਪਏ ਫੀਸ ਭਰ ਕੇ ਦਾਖਲਾ ਲੈ ਸਕਦੇ ਹਨ ਅਤੇ ਬਾਕੀ ਦੀ ਫੀਸ ਤਿੰਨ ਕਿਸ਼ਤਾਂ ਵਿਚ 750 ਰੁਪਏ ਪ੍ਰਤੀ ਕਿਸ਼ਤ ਲਈ ਜਾਵੇਗੀ।ਪ੍ਰਾਈਵੇਟ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਖੇ ਇੰਜੀਨੀਅਰਿੰਗ ਅਤੇ ਨਾਨ-ਇੰਜੀਨੀਅਰਿੰਗ ਟਰੇਡਾਂ ਲਈ ਇਹ ਫੀਸ ਕ੍ਰਮਵਾਰ 19312 ਰੁਪਏ ਅਤੇ 12875 ਰੁਪਏ ਸਲਾਨਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media