ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਡੀਪੂ ਹੋਲਡਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਮਾਰੂ ਖੇਤੀ ਬਿੱਲਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਸਾਨਾਂ ਦੇ ਅੰਦੋਲਨ ਨੂੰ ਪੂਰਨ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ।ਸਥਾਨਕ ਤਰਨ ਤਾਰਨ ਰੋਡ ਵਿਖੇ ਡੀਪੂ ਹੋਲਡਰ ਸੁਖਦੇਵ ਸਿੰਘ ਮੰਮਣਕੇ ਦੀ ਅਗਵਾਈ ‘ਚ ਹੋਈ ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਡਿਪੂ ਹੋਲਡਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਲਾਡੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਤਿੰਨੇ ਆਰਡੀਨੈਂਸ ਕਿਸਾਨ ਮਾਰੂ ਹਨ।ਭਾਰਤ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਉਣ ਵਾਲੇ ਕਿਸਾਨਾਂ ਨੂੰ ਨਵੇਂ ਖੇਤੀ ਐਕਟ ਰਾਹੀਂ ਉਜਾੜੇ ਵੱਲ ਧੱਕਿਆ ਜਾ ਰਿਹਾ ਹੈ ਅਤੇ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ ਨਿੱਜੀ ਕੰਪਨੀਆਂ ਦਾ ਗੁਲਾਮ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਅਵਤਾਰ ਸਿੰਘ ਪ੍ਰਧਾਨ 16 ਸੀ -2, ਗੁਰਦੇਵ ਸਿੰਘ ਬਾਊ ਪ੍ਰਧਾਨ 16 ਸੀ-1, ਅਮਰਜੀਤ ਸਿੰਘ ਵਾਲੀਆ, ਜਗਜੀਤ ਸਿੰਘ ਸੈਣੀ, ਰਣਜੀਤ ਸਿੰਘ, ਹਰਪ੍ਰੀਤ ਸਿੰਘ, ਬਲਦੇਵ ਸਿੰਘ, ਪ੍ਰਿਤਪਾਲ ਸਿੰਘ, ਦਵਿੰਦਰ ਸਿੰਘ ਮੰਗਾ, ਵਿਕਰਮਜੀਤ ਸਿੰਘ ਭੋਲਾ, ਗੁਰਵਿੰਦਰ ਸਿੰਘ ਗੋਲਡੀ, ਦਮਨ, ਗੁਰਮੀਤ ਸਿੰਘ ਭਾਟੀਆ, ਮਨਜੀਤ ਸਿੰਘ ਮੰਜ਼ਿਲ, ਮਨਜੀਤ ਕੌਰ, ਅਸ਼ਵਨੀ ਸ਼ਰਮਾ, ਜਗਜੀਤ ਸਿੰਘ, ਮਾਸਟਰ ਕਵਲਜੀਤ ਸਿੰਘ ਹੋਲਡਰ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …