Monday, August 24, 2026

ਹਰੇਕ ਖੇਤ ‘ਚ ਲੱਗੀ ਅੱਗ ਤੱਕ ਪਹੁੰਚੇਗਾ ਸੈਕਟਰ ਅਧਿਕਾਰੀ – ਡਿਪਟੀ ਕਮਿਸ਼ਨਰ

ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੋਣਗੇ ਚਲਾਨ ਤੇ ਰਿਕਾਰਡ ਵਿੱਚ ‘ਰੈਡ ਐਂਟਰੀ’

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਵਿਚ ਸ਼ੁਰੂ ਹੋ ਚੁੱਕੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਗੁਰਪ੍ਰ੍ਰਤ ਸਿੰਘ ਖਹਿਰਾ ਦੀ ਅਗਵਾਈ ਹੇਠ ਪਿੰਡ ਪੱਧਰ ਤੱਕ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਹਰੇਕ ਪਿੰਡ ਵਿਚ ਲਗਾਏ ਗਏ ਸੈਕਟਰ ਅਧਿਕਾਰੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਦੇ ਖੇਤ ਤੱਕ ਜਾਣ ਦੀ ਹਦਾਇਤ ਕੀਤੀ ਗਈ ਹੈ, ਤਾਂ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਿਆ ਜਾ ਸਕੇ।ਖਹਿਰਾ ਨੇ ਦੱਸਿਆ ਕਿ ਸਾਰੇ ਪੰਜਾਬ ਵਿਚੋਂ ਸਭ ਤੋਂ ਪਹਿਲਾਂ ਝੋਨੇ ਦੀ ਵਾਢੀ ਅੰਮ੍ਰਿਤਸਰ ਵਿੱਚ ਸ਼ੁਰੂ ਹੁੰਦੀ ਹੈ ਅਤੇ ਕਈ ਕਿਸਾਨ ਜਿੰਨਾ ਨੇ ਸਬਜ਼ੀ ਬੀਜਣੀ ਹੁੰਦੀ ਹੈ, ਉਹ ਕਾਹਲੀ ਵਿਚ ਪਰਾਲੀ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕਰਦੇ ਹਨ, ਜਿਸ ਨੂੰ ਰੋਕਣ ਲਈ ਅਸੀਂ ਹਰ ਤਰਾਂ ਦੀ ਤਿਆਰੀ ਕੀਤੀ ਹੈ।
                       ਉਨਾਂ ਕਿਹਾ ਕਿ ਅਸੀਂ ਪਿੰਡ ਪੱਧਰ ’ਤੇ ਨੋਡਲ ਅਧਿਕਾਰੀ ਨਿਯੁੱਕਤ ਕਰਨ ਦੇ ਨਾਲ-ਨਾਲ ਪਿੰਡਾਂ ਦੇ ਸਮੂਹਾਂ ਉਤੇ ਕਲਸਟਰ ਅਧਿਕਾਰੀ ਵੀ ਤਾਇਨਾਤ ਕੀਤੇ ਹਨ, ਜੋ ਕਿ ਸਬੰਧਤ ਖੇਤ ਦੇ ਮਾਲਕ ਵਿਰੁੱਧ ਚਲਾਨ ਕੱਟਣ ਦੇ ਨਾਲ-ਨਾਲ ਮਾਲ ਵਿਭਾਗ ਦੇ ਰਿਕਾਰਡ ਵਿਚ ਲਾਲ ਸਿਆਹੀ ਨਾਲ ਇੰਦਰਾਜ ਕਰਨਾ ਕੀਨੀ ਬਨਾਉਣਗੇ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …