ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜਗਾਰ ਯੋਜਨਾ ਅਧੀਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ
ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਬਹੁ ਤਕਨੀਕੀ ਕਾਲਜ ਛੇਹਰਟਾ ਵਿਖੇ ਮੈਗਾ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 16 ਕੰਪਨੀਆਂ ਦੇ ਨੁਮਾਇੰਦੀਆਂ ਵਲੋਂ ਨੌਜਵਾਨਾਂ ਦੀ ਇੰਟਰਵਿਊ ਕੀਤੀ ਗਈ।ਰੋਜਗਾਰ ਮੇਲੇ ਵਿੱਚ 467 ਪ੍ਰਾਰਥੀਆਂ ਨੇ ਭਾਗ ਲਿਆ ਅਤੇ 321 ਦੇ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਗਿਆ।
ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਅੰਮ੍ਰਿਤਸਰ ਦੇ ਅਧਿਕਾਰੀ ਵਿਕਰਮ ਜੀਤ, ਰੋਜਗਾਰ ਜਨਰੇਸ਼ਨ ਐਂਡ ਟ੍ਰੇਨਿੰਗ ਅਫਸਰ ਨੇ ਕਿਹਾ ਕਿ ਇਸ ਲੜੀ ਅਧੀਨ ਅਗਲਾ ਮੈਗਾ ਰੋਜਗਾਰ ਮੇਲਾ 30 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਲਗਾਇਆ ਜਾਵੇਗਾ।ਬਿਊਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਕਿਹਾ ਕਿ ਨੌਜਵਾਨ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media