Monday, August 24, 2026

ਆਈ.ਟੀ.ਆਈ ‘ਚ ਦਾਖਲੇ ਦੇ ਚਾਹਵਾਨਾਂ ਲਈ `ਮੌਕੇ `ਤੇ ਹੀ ਖੁੱਲੇ ਦਾਖਲੇ` ਸੁਨਹਿਰੀ ਮੌਕਾ

26 ਤੋਂ 30 ਸਤੰਬਰ ਤੱਕ ਮੌਕੇ `ਤੇ ਹੀ ਦਾਖਲੇ ਲਈ ਆਖਰੀ ਮੌਕਾ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਸੂਬੇ ਵਿਚ ਸਾਰੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ 21 ਸਤੰਬਰ ਤੋਂ ਖੁੱਲ ਗਈਆਂ ਹਨ।ਪੰਜਾਬ ਸਰਕਾਰ ਵਲੋਂ `ਮੌਕੇ `ਤੇ ਹੀ ਖੁਲੇ ਦਾਖਲੇ` ਵਿਦਿਆਰਥੀਆਂ ਲਈ ਆਖਰੀ ਅਤੇ ਸੁਨਹਿਰੀ ਮੌਕਾ ਹੈ।
                   ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੌਥੀ ਕੌਸਲਿੰਗ (ਸਿੱਧਾ ਦਾਖਲਾ) 26 ਸਤੰਬਰ 2020 ਤੋਂ ਸ਼ੁਰੂ ਹੋ ਰਿਹਾ ਹੈ।ਆਈ.ਟੀ.ਆਈ ਵਿੱਚ ਦਾਖ਼ਲਾ ਲੈਣ ਲਈ ਸਿਖਿਆਰਥੀ ਉਥੇ ਲੱਗੇ ਹੈਲਪ ਡੈਸਕ ਤੋਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਆਈ.ਟੀ.ਆਈ ਵਿੱਚ ਹੀ ਆਪਣੇ ਦਾਖਲੇ ਲਈ ਸਵੇਰੇ 9.00 ਵਜੁੇ ਤੋਂ ਦੁਪਹਿਰ 1.00 ਵਜੇ ਤੱਕ ਫਾਰਮ ਭਰ ਸਕਦੇ ਹਨ।
                  ਇਹਨਾਂ ਕੋਰਸਾਂ ਵਿਚ ਦਾਖ਼ਲੇ ਸਬੰਧੀ ਹਦਾਇਤਾਂ ਅਤੇ ਵਧੇਰੇ ਜਾਣਕਾਰੀ ਲਈ ਦਾਖਲਾ ਲੈਣ ਦੇ ਚਾਹਵਾਨ ਵੈਬਸਾਈਟ http://www.itipunjab.nic.in `ਤੇ ਜਾਓ ਜਾਂ ਆਪਣੀ ਨੇੜੇ ਦੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੇ ਹੈਲਪ ਡੈਸਕ ਜਾਂ ਫੋਨ ਨੰਬਰ 0172-5022357 ਜਾਂ ਈ-ਮੇਲ ਆਈਡੀ itiadmission2020@gmail.com `ਤੇ ਸੰਪਰਕ ਕੀਤਾ ਜਾ ਸਕਦਾ ਹੈ।
                    ਸੁਬੇ ਦੀਆਂ ਸਰਕਾਰੀ ਆਈ.ਟੀ.ਆਈ ਵਿਚ ਐਸ.ਸੀ ਕੈਟਾਗਰੀ ਦੇ ਸਿਖਿਆਰਥੀ, ਜਿਨ੍ਹਾਂ ਦੇ ਮਾਂ-ਬਾਪ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋਂ ਘੱਟ ਹੈ, ਉਨਾਂ ਲਈ ਟਰੇਨਿੰਗ ਮੁਫ਼ਤ ਹੈ।ਬਾਕੀ ਵਿਦਿਆਰਥੀ ਮੌਕੇ `ਤੇ 1200 ਰੁਪਏ ਫੀਸ ਭਰਕੇ ਦਾਖਲਾ ਲੈ ਸਕਦੇ ਹਨ ਅਤੇ ਬਾਕੀ ਦੀ ਫੀਸ ਤਿੰਨ ਕਿਸ਼ਤਾਂ ਵਿਚ 750 ਰੁਪਏ ਪ੍ਰਤੀ ਕਿਸ਼ਤ ਲਈ ਜਾਵੇਗੀ।ਪ੍ਰਾਈਵੇਟ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਖੇ ਇੰਜੀਨੀਅਰਿੰਗ ਅਤੇ ਨਾਨ-ਇੰਜੀਨੀਅਰਿੰਗ ਟਰੇਡਾਂ ਲਈ ਇਹ ਫੀਸ ਕ੍ਰਮਵਾਰ 19312 ਰੁਪਏ ਅਤੇ 12875 ਰੁਪਏ ਸਲਾਨਾ ਹੈ।
                ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਾਲ ਰਾਜ ਦੀਆਂ ਬਹੁਤ ਸਾਰੀਆਂ ਆਈ.ਟੀ.ਆਈ ਨੇ ਉਘੀਆਂ ਉਦਯੋਗਿਕ ਇਕਾਈਆਂ ਨਾਲ ਤਾਲਮੇਲ ਕਰਕੇ ਡੀ.ਐਸ.ਟੀ ਸਕੀਮ ਅਧੀਨ ਕੋਰਸ ਸ਼ੁਰੂ ਕੀਤੇ ਹਨ।ਇਕ ਸਾਲ ਦੇ ਕੋਰਸ ਵਿੱਚ ਵਿਦਿਆਰਥੀ ਪਹਿਲੇ 6 ਮਹੀਨੇ ਆਈ.ਟੀ.ਆਈ ਵਿੱਚ ਪੜ੍ਹਾਈ ਕਰੇਗਾ ਅਤੇ ਪਿਛਲੇ 6 ਮਹੀਨੇ ਇੰਡਸਟਰੀ ਵਿਚ ਪ੍ਰੈਕਟੀਕਲ ਸਿਖਲਾਈ ਕਰੇਗਾ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …